ਖੇਤਰੀ ਪ੍ਰਤੀਨਿਧ
ਪਟਿਆਲਾ, 30 ਅਕਤੂਬਰ
ਸੜਕ ’ਤੇ ਜਾਂਦਿਆਂ ਸਾਈਡ ਲੈਣ ਦੇ ਮਾਮਲੇ ਨੂੰ ਲੈ ਕੇ ਦੋ ਧਿਰਾਂ ’ਚ ਹੋਏ ਵਿਵਾਦ ਦੌਰਾਨ ਇੱਕ ਮੋਟਰਸਾਈਕਲ ਸਵਾਰ ਵੱਲੋਂ ਕੀਤੇ ਗਏ ਹਮਲੇ ਦੌਰਾਨ ਐਕਟਿਵਾ ਸਵਾਰ ਦੋ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਇਨ੍ਹਾਂ ਦੋਵਾਂ ਦੇ ਪੇਟ ’ਚ ਕਿਰਚਾਂ ਦੇ ਜ਼ਖਮ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜ਼ਖਮੀਆਂ ਦੀ ਪਛਾਣ ਰਾਮ ਕੁਮਾਰ ਤੇ ਕੁਨਾਲ ਦੇ ਵਜੋਂ ਹੋਈ ਹੈ। ਇਸ ਸਬੰਧੀ ਰਾਮ ਕੁਮਾਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਮੁਲਜ਼ਮ ਦੀ ਪਛਾਣ ਚੇਤਨ ਵਜੋਂ ਹੋਈ ਹੈ ਜਿਸ ਖ਼ਿਲਾਫ਼ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।