ਹਰਦੀਪ ਸਿੰਘ ਭੰਗੂ
ਭਾਦਸੋਂ, 25 ਮਈ
ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਪਿੰਡ ਹਲੋਤਾਲੀ ਵਿਚ ਗਲੀਆਂ ਨਾਲੀਆਂ ਪੱਕੀਆਂ ਕਰਨ ਅਤੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਉਦਘਾਟਨੀ ਸਮਾਗਮ ਦੌਰਾਨ ਸੋਸ਼ਲ ਡਿਸਟੈਂਸ ਦੀਆਂ ਰੱਜ ਕੇ ਧੱਜੀਆਂ ਉਡਾਈਆਂ ਗਈਆਂ। ਕਰੋਨਾ ਮਹਾਂਮਾਰੀ ਦੇ ਚਲਦਿਆਂ ਜਿਥੇ ਪੰਜਾਬ ਸਰਕਾਰ ਵਲੋਂ ਗਾਈਡਲਾਈਜ਼ ਜਾਰੀ ਕਰਕੇ ਸਖਤੀ ਨਾਲ ਪਾਲਣਾ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਕਿਸੇ ਵੀ ਸਮਾਜਿਕ, ਰਾਜਨੀਤਿਕ, ਧਾਰਮਿਕ, ਵਿਆਹ ਸਮਾਗਮਾਂ ਉਤੇ ਇਕੱਠ ਕਰਨ ’ਤੇ ਪਾਬੰਦੀ ਹੈ ਪਰ ਇਸ ਦੇ ਉਲਟ ਉਦਘਾਟਨੀ ਸਮਾਗਮ ਵਿਚ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ ਅਤੇ ਫੋਟੋ ਖਿਚਵਾਉਣ ਦੇ ਚਾਅ ਵਿਚ ਸੋਸ਼ਲ ਡਿਸਟੈਂਸ ਦੀ ਪਾਲਣਾ ਨਹੀ ਕੀਤੀ ਗਈ।