ਦਿੱਲੀ ਤੇ ਪਟਿਆਲਾ ਪੁਲੀਸ ਦੇ ਅਪਰੇਸ਼ਨ ਦੌਰਾਨ ਗੈਂਗਸਟਰ ਖਰੌੜ ਬਰੇਲੀ ਤੋਂ ਕਾਬੂ : The Tribune India

ਦਿੱਲੀ ਤੇ ਪਟਿਆਲਾ ਪੁਲੀਸ ਦੇ ਅਪਰੇਸ਼ਨ ਦੌਰਾਨ ਗੈਂਗਸਟਰ ਖਰੌੜ ਬਰੇਲੀ ਤੋਂ ਕਾਬੂ

ਮੁਲਜ਼ਮ ਦੇ ਤਿੰਨ ਸਾਥੀ ਪਟਿਆਲਾ ਨੇੜਿਓਂ ਗ੍ਰਿਫ਼ਤਾਰ

ਦਿੱਲੀ ਤੇ ਪਟਿਆਲਾ ਪੁਲੀਸ ਦੇ ਅਪਰੇਸ਼ਨ ਦੌਰਾਨ ਗੈਂਗਸਟਰ ਖਰੌੜ ਬਰੇਲੀ ਤੋਂ ਕਾਬੂ

ਪਟਿਆਲਾ ਵਿਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ।

ਸਰਬਜੀਤ ਸਿੰਘ ਭੰਗੂ
ਪਟਿਆਲਾ, 27 ਸਤੰਬਰ

ਸਾਬਕਾ ਕਾਂਗਰਸੀ ਮੰਤਰੀ ਬ੍ਰਹਮ ਮਹਿੰਦਰਾ ਦੇ ਕਰੀਬੀ ਸਰਪੰਚ ਤਾਰਾ ਦੱਤ ਅਤੇ ਇੱਕ ਹੋਰ ਨੌਜਵਾਨ ਸ਼ਮਸ਼ੇਰ ਸ਼ੇਰਾ ਦੇ ਕਤਲ ਸਮੇਤ ਕਈ ਹੋਰ ਕੇਸਾਂ ’ਚ ਲੋੜੀਂਦਾ ‘ਏ ਗਰੇਡ’ ਗੈਂਗਸਟਰ ਐੱਸਕੇ ਖਰੌੜ ਆਖਰ ਦੋ ਸਾਲਾਂ ਮਗਰੋਂ ਪੁਲੀਸ ਦੇ ਹੱਥ ਲੱਗ ਗਿਆ ਹੈ। ਦਿੱਲੀ ਤੇ ਪਟਿਆਲਾ ਪੁਲੀਸ ਦੇ ਸਾਂਝੇ ਅਪਰੇਸ਼ਨ ਦੌਰਾਨ ਬਰੇਲੀ ਤੋਂ ਕਾਬੂ ਕੀਤੇ ਗਏ ਖਰੌੜ ਪਾਸੋਂ ਪੰਜ ਆਧੁਨਿਕ ਪਿਸਤੌਲ ਵੀ ਮਿਲੇ ਹਨ। ਸੀਆਈਏ ਪਟਿਆਲਾ ਦੇ ਇੰਚਾਰਜ ਸ਼ਮਿੰਦਰ ਸਿੰਘ ਤੇ ਟੀਮ ਨੇ ਉਸ ਦੇ ਤਿੰਨ ਸਾਥੀਆਂ ਨੂੰ ਪਟਿਆਲਾ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਕੋਲੋਂ ਬਰਾਮਦ ਹੋਏ ਚਾਰ ਵਿਚੋਂ ਦੋ ਹਥਿਆਰ ਆਧੁਨਿਕ, ਵਿਦੇਸ਼ੀ ਅਤੇ ਮਹਿੰਗੇ ਹਨ। ਪਟਿਆਲਾ ਦੇ ਆਈਜੀ ਮੁਖਵਿੰਦਰ ਸਿੰਘ ਛੀਨਾ ਤੇ ਐੱਸਐੱਸਪੀ ਦੀਪਕ ਪਾਰਿਕ ਨੇ ਪ੍ਰੈੱਸ ਕਾਨਫਰੰਸ ’ਚ ਦੱਸਿਆ ਕਿ ਫੜੇ ਗਏ ਖਰੌੜ ਦੇ ਸਾਥੀਆਂ ’ਚ ਜਸਪ੍ਰੀਤ ਮੱਗੂ, ਮੁਹੰਮਦ ਸ਼ਾਹਜਹਾਂ ਸਾਜਨ ਅਤੇ ਸੁਨੀਲ ਰਾਣਾ ਵਾਸੀ ਪਟਿਆਲਾ ਖ਼ਿਲਾਫ਼ ਪਹਿਲਾਂ ਹੀ ਤਰਤੀਬਵਾਰ ਚਾਰ, ਨੌਂ ਅਤੇ ਚਾਰ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਹਫਤਾ ਪਹਿਲਾਂ ਇਸੇ ਗਰੋਹ ਦੇ ਆਫਤਾਬ ਫੂਲ, ਅੱਬੂ ਸੂਫੀਆਨ ਤੇ ਰਜਵਾਨ ਵਾਸੀ ਪਟਿਆਲਾ ਨੂੰ ਵੀ ਇੱਕ ਵੱਖਰੀ ਕਾਰਵਾਈ ਦੌਰਾਨ ਪਟਿਆਲਾ ਸ਼ਹਿਰ ’ਚੋਂ ਗ੍ਰਿਫਤਾਰ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਸਰਹਿੰਦ ਰੋਡ ’ਤੇ ਪੈਂਦੇ ਪਿੰਡ ਬਾਰਨ ਵਾਸੀ ਐੱਸਕੇ ਖਰੌੜ ਦਾ ਅਸਲ ਨਾਂ ਕੰਵਰ ਰਣਦੀਪ ਸਿੰਘ ਹੈ। ਆਈਜੀ ਦਾ ਕਹਿਣਾ ਸੀ ਕਿ ਖਰੌੜ ਨੂੰ ਜਲਦੀ ਹੀ ਦਿੱਲੀ ਤੋਂ ਪਟਿਆਲਾ ਲਿਆਂਦਾ ਰਿਹਾ ਹੈ। ਆਈਜੀ ਨੇ ਆਖਿਆ ਕਿ ਖਰੌੜ, ਪਾਕਿਸਤਾਨ ਰਹਿੰਦੇ ਖਾਲਿਸਤਾਨੀ ਆਗੂ ਰਿੰਦਾ ਦੇ ਸੰਪਰਕ ਵਿੱਚ ਸੀ। ਰਿੰਦਾ ਨੇ ਖਰੌੜ ਨੂੰ ਕੁਝ ਹਿੰਦੂ ਨੇਤਾਵਾਂ ਦੀ ਹੱਤਿਆ ਦੀ ਜ਼ਿੰਮੇਵਾਰੀ ਸੌਂਪੀ ਹੋਈ ਸੀ। ਸਿੱਧੂ ਮੂਸੇਵਾਲਾ ਕਤਲ ਦੇ ਸਾਜ਼ਿਸ਼ਘਾੜੇ ਗੋਲਡੀ ਬਰਾੜ ਨਾਲ ਵੀ ਖਰੌੜ ਦੇ ਸਬੰਧ ਦੱਸੇ ਗਏ ਹਨ।

ਬੰਬੀਹਾ ਗੈਂਗ ਦੀ ‘ਜਾਅਲੀ’ ਭਰਤੀ ਮੁਹਿੰਮ ਚਲਾਉਣ ਵਾਲਾ ਕਾਬੂ

ਮਾਨਸਾ (ਪੱਤਰ ਪ੍ਰੇਰਕ): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਬੰਬੀਹਾ ਅਤੇ ਬਿਸ਼ਨੋਈ ਗੈਂਗ ਵੱਲੋਂ ਸੋਸ਼ਲ ਮੀਡੀਆ ’ਤੇ ਇੱਕ-ਦੂਜੇ ਨੂੰ ਧਮਕੀਆਂ ਦੇਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਜ਼ਿਲਾ ਪੁਲੀਸ ਨੇ ਬੰਬੀਹਾ ਗੈਂਗ ਦੀ ‘ਜਾਅਲੀ’ ਭਰਤੀ ਮੁਹਿੰਮ ਚਲਾਉਣ ਦੇ ਦੋਸ਼ ਵਿੱਚ ਮਾਨਸਾ ਜ਼ਿਲ੍ਹੇ ਦੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਮਾਨਸਾ ਦੇ ਐੱਸਪੀ (ਜਾਂਚ) ਬਾਲ ਕ੍ਰਿਸ਼ਨ ਸਿੰਗਲਾ ਨੇ ਦੱਸਿਆ ਕਿ ਬੰਬੀਹਾ ਗਰੋਹ ਵੱਲੋਂ ਭਰਤੀ ਲਈ ਸੋਸ਼ਲ ਮੀਡੀਆ ’ਤੇ ਵਟਸਐਪ ਨੰਬਰ ਪਾਉਣ ਦੀ ਸੂਚਨਾ ਮਿਲਣ ਮਗਰੋਂ ਪੁਲੀਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੁਖਜੀਤ ਸਿੰਘ ਨੂੰ ਟਰੇਸ ਕੀਤਾ ਗਿਆ ਤੇ ਉਸ ਵੱਲੋਂ ਵਰਤਿਆ ਗਿਆ ਫ਼ੋਨ ਵੀ ਬਰਾਮਦ ਕਰ ਲਿਆ ਗਿਆ। ਜਾਂਚ ਦੇ ਅਨੁਸਾਰ, ਉਸਦਾ ਕਿਸੇ ਗੈਂਗ ਨਾਲ ਕੋਈ ਸਬੰਧ ਨਹੀਂ ਹੈ ਅਤੇ ਉਸਨੇ ਮੂਸੇਵਾਲਾ ਦਾ ਪ੍ਰਸ਼ੰਸਕ ਹੋਣ ਕਾਰਨ ਭਾਵਨਾਤਮਕ ਤੌਰ ’ਤੇ ਸੋਸ਼ਲ ਮੀਡੀਆ ’ਤੇ ਸਿਰਫ ਇੱਕ ਪੋਸਟ ਪਾਈ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All