ਗੁਰਨਾਮ ਸਿੰਘ ਚੌਹਾਨ
ਪਾਤੜਾਂ, 5 ਦਸੰਬਰ
ਸਟੇਟ ਕੌਂਸਲ ਆਫ ਐਜੂਕੇਸ਼ਨ ਰਿਸਰਚ ਐਂਡ ਟਰੇਨਿੰਗ ਪੰਜਾਬ ਵੱਲੋਂ ਕਰਵਾਏ ਗਏ ਸਾਇੰਸ ਪ੍ਰਦਰਸ਼ਨ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਦੁਤਾਲ ਦੀਆਂ ਵਿਦਿਆਰਥਣਾਂ ਨੇ ਸੂਬਾ ਪੱਧਰ ਦੀਆਂ ਟੀਮਾਂ ’ਚੋਂ ਦੂਸਰਾ ਸਥਾਨ ਹਾਸਲ ਕਰ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਤੋਂ ਪਹਿਲਾ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਮੁਕਾਬਲਿਆਂ ਵਿੱਚ 16 ਟੀਮਾਂ ਨੂੰ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕਰਨ ਤੋਂ ਬਾਅਦ ਸਟੇਟ ਪੱਧਰ ’ਤੇ ਚੋਣ ਹੋਈ ਸੀ। ਇਸ ਪ੍ਰਾਪਤੀ ’ਤੇ ਸਕੂਲ ਮੁਖੀ ਸਿਲਕੀ ਰਾਣੀ ਦੀ ਅਗਵਾਈ ਵਿੱਚ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ਼ ਵੱਲੋਂ ਕਰਵਾਏ ਗਏ ਸਾਦੇ ਸਮਾਗਮ ਦੌਰਾਨ ਵਿਦਿਆਰਥਣਾ ਦਵਿੰਦਰ ਕੌਰ, ਸਮਾਨਾ ਖਾਨ ਅਤੇ ਸਰਬਜੀਤ ਕੌਰ ਨੂੰ ਵਿਸ਼ੇਸ ਤੌਰ ’ਤੇ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਦੀ ਇਸ ਪ੍ਰਾਪਤੀ ਤੇ ਡੈਮੋਕਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਅਤਿੰਦਰਪਾਲ ਘੱਗਾ ਵੱਲੋਂ ਡੀਟੀਐੱਫ ਦੇ ਬਲਾਕ ਆਗੂ ਅਤੇ ਸਾਇੰਸ ਅਧਿਅਪਕ ਰਾਜੀਵ ਕੁਮਾਰ ਨੂੰ ਬੱਚਿਆਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੰਦਿਆਂ ਸਮੁੱਚੇ ਅਧਿਆਪਕ ਵਰਗ ਲਈ ਸਨਮਾਨ ਵਾਲੀ ਗੱਲ ਦੱਸਿਆ।