ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਜੋੜੇ ’ਤੇ ਹਮਲਾ
ਸਮਾਣਾ-ਪਟਿਆਲਾ ਰੋਡ ’ਤੇ ਪੈਂਦੇ ਪਿੰਡ ਢੈਂਠਲ ਵਿੱਚ ਅਣਪਛਾਤੇ ਹਮਲਾਵਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਘਰ ਵਿੱਚ ਰਹਿ ਰਹੇ ਬਜ਼ੁਰਗ ਜੋੜੇ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀਆਂ ਵਿੱਚ ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਰਾਜ ਕੌਰ ਸ਼ਾਮਲ ਹਨ। ਜ਼ਖ਼ਮੀ...
Advertisement
ਸਮਾਣਾ-ਪਟਿਆਲਾ ਰੋਡ ’ਤੇ ਪੈਂਦੇ ਪਿੰਡ ਢੈਂਠਲ ਵਿੱਚ ਅਣਪਛਾਤੇ ਹਮਲਾਵਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਘਰ ਵਿੱਚ ਰਹਿ ਰਹੇ ਬਜ਼ੁਰਗ ਜੋੜੇ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਜ਼ਖ਼ਮੀਆਂ ਵਿੱਚ ਲਖਵਿੰਦਰ ਸਿੰਘ ਅਤੇ ਉਸ ਦੀ ਪਤਨੀ ਰਾਜ ਕੌਰ ਸ਼ਾਮਲ ਹਨ। ਜ਼ਖ਼ਮੀ ਪਤੀ-ਪਤਨੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ’ਤੇ ਸਦਰ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪਿੰਡ ਢੈਂਠਲ ਦੇ ਵਸਨੀਕ ਪ੍ਰਿੰਸਪਾਲ ਸਿੰਘ ਅਤੇ ਹੋਰ ਪਰਿਵਾਰਕ ਮੈਂਬਰਾਂ ਅਨੁਸਾਰ ਬੁੱਧਵਾਰ ਰਾਤ ਲਗਭਗ 11 ਵਜੇ ਕਿਸੇ ਅਣਪਛਾਤੇ ਵਿਅਕਤੀ ਨੇ ਛੱਤ ਦੇ ਰਸਤਿਓਂ ਘਰ ਵਿੱਚ ਦਾਖਲ ਹੋ ਕੇ ਬਜ਼ੁਰਗ ਪਤੀ-ਪਤਨੀ ਉੱਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰ ਦਿੱਤਾ। ਲਖਵਿੰਦਰ ਸਿੰਘ ਨੇ ਉਸ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰ ਫਰਾਰ ਹੋ ਗਿਆ।
Advertisement
Advertisement