ਸ਼ਾਸ਼ਤਰੀ ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਚੁਣੇ

ਸ਼ਾਸ਼ਤਰੀ ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਚੁਣੇ

ਨਗਰ ਕੌਂਸਲ ਦੇ ਨਵੇਂ ਚੁਣੇ ਪ੍ਰਧਾਨ ਦਾ ਸਨਮਾਨ ਕਰਦੇ ਹੋਏ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਹੋਰ।

ਬਹਾਦਰ ਸਿੰਘ ਮਰਦਾਂਪੁਰ

ਰਾਜਪੁਰਾ, 12 ਅਪਰੈਲ

ਇਥੋਂ ਦੀ ਨਗਰ ਕੌਂਸਲ ਦੇ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਨਰਿੰਦਰ ਸ਼ਾਸ਼ਤਰੀ ਲਗਾਤਾਰ ਦੂਜੀ ਵਾਰ ਪ੍ਰਧਾਨ, ਅਮਨਦੀਪ ਸਿੰਘ ਨਾਗੀ ਸੀਨੀਅਰ ਮੀਤ ਪ੍ਰਧਾਨ ਅਤੇ ਸ਼ੁਸ਼ਮਾ ਸ਼ਰਮਾ ਮੀਤ ਪ੍ਰਧਾਨ ਚੁਣੇ ਗਏ।ਇਹ ਚੋਣ ਨਗਰ ਕੌਂਸਲ ਦਫਤਰ ’ਚ ਐੱਸ.ਡੀ.ਐੱਮ ਖੁਸ਼ਦਿਲ ਸਿੰਘ ਸੰਧੂ ਦੀ ਅਗਵਾਈ ਵਿੱਚ ਸਮੂਹ ਕੌਂਸਲਰਾਂ ਦੀ ਮੀਟਿੰਗ ਹੋਈ ਜਿਸ ਵਿੱਚ ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ, ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ 31 ਵਿੱਚੋਂ 29 ਕੌਂਸਲਰਾਂ ਨੇ ਭਾਗ ਲਿਆ ਜਿਨ੍ਹਾਂ ਵਿੱਚ ਕਾਂਗਰਸ ਦੇ 26, ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਇੱਕ ਇੱਕ ਕੌਂਸਲਰ ਸ਼ਾਮਲ ਹੋਇਆ। ਪ੍ਰਧਾਨ ਦੇ ਅਹੁਦੇ ਲਈ ਹਲਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਨਰਿੰਦਰ ਸ਼ਾਸ਼ਤਰੀ ਦਾ  ਨਾਂ ਤਜਵੀਜ਼ ਕੀਤਾ ਗਿਆ ਜਿਸ ਦੀ ਤਾਇਦ ਕੌਂਸਲਰ ਜੈ ਕ੍ਰਿਸ਼ਨ ਅਗਰਵਾਲ ਨੇ ਕੀਤੀ। ਸੀਨੀਅਰ ਮੀਤ ਪ੍ਰਧਾਨ ਲਈ ਅਮਨਦੀਪ ਸਿੰਘ ਨਾਗੀ, ਮੀਤ ਪ੍ਰਧਾਨ ਸ਼ੁਸ਼ਮਾ ਸ਼ਰਮਾ ਚੁਣੀ ਗਈ। ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਨਿਰਭੈ ਸਿੰਘ ਮਿਲਟੀ, ਮਾਰਕੀਟ ਕਮੇਟੀ ਚੇਅਰਮੈਨ ਬਲਦੇਵ ਸਿੰਘ ਗੱਦੋਮਾਜਰਾ, ਸੰਮਤੀ ਚੇਅਰਮੈਨ ਸਰਬਜੀਤ ਸਿੰਘ ਮਾਣਕਪੁਰ, ਕਾਰਜਸਾਧਕ ਅਧਿਕਾਰੀ ਰਵਨੀਤ ਸਿੰਘ ਅਤੇ ਹੋਰ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All