ਪੱਤਰ ਪ੍ਰੇਰਕ
ਘਨੌਰ, 31 ਜਨਵਰੀ
ਹਲਕਾ ਘਨੌਰ ਤੋਂ ਕਾਂਗਰਸੀ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਪਿੰਡ ਸੋਗਲਪੁਰ, ਸੋਨੇਮਾਜਰਾ, ਊਲਾਣਾ, ਸਨੌਲੀਆਂ, ਫਰੀਦਪੁਰ ਜੱਟਾਂ ਅਤੇ ਸਾਹਲ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ।
ਇਸ ਮੌਕੇ ਸ੍ਰੀ ਜਲਾਲਪੁਰ ਨੇ ਕਿਹਾ ਕਿ ਹਲਕੇ ਵਿੱਚ ਉਨ੍ਹਾਂ ਜੋ ਰਿਕਾਰਡਤੋੜ ਸਰਬਪੱਖੀ ਵਿਕਾਸ ਕਰਵਾਇਆ ਹੈ, ਉਹ ਹਲਕਾ ਵਾਸੀਆਂ ਦੇ ਸਾਹਮਣੇ ਹੈ। ਉਨ੍ਹਾਂ ਲੋਕਾਂ ਪਾਸੋਂ ਵਿਕਾਸ ਦੇ ਆਧਾਰ ’ਤੇ ਇਨ੍ਹਾਂ ਚੋਣਾਂ ਦੌਰਾਨ ਮੁੜ ਫ਼ਤਵੇ ਦੀ ਮੰਗ ਕੀਤੀ। ਇਸ ਮੌਕੇ ਬਲਜੀਤ ਸਿੰਘ ਗਿੱਲ, ਪੰਚਰਾਮ ਸੋਗਲਪੁਰ, ਪਰਵਿੰਦਰ ਸਿੰਘ ਫਰੀਦਪੁਰ ਜੱਟਾਂ ਅਤੇ ਹੋਰ ਕਈ ਵਿਅਕਤੀ ਮੌਜੂਦ ਸਨ।
ਵਿਧਾਇਕ ਕੰਬੋਜ ਨੂੰ ਵੱਡਾ ਹੁਲਾਰਾ
ਰਾਜਪੁਰਾ: ਹਲਕਾ ਰਾਜਪੁਰਾ ਵਿੱਚ ਕਾਂਗਰਸੀ ਉਮੀਦਵਾਰ ਤੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਸ਼੍ਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਪਾਰਟੀ ਵਿੱਚ ਸ਼ਾਮਲ ਹੋਏ ਅਕਾਲੀ ਦਲ ਦੇ ਬਲਾਕ ਸਮਿਤੀ ਮੈਂਬਰ ਜਸਵਿੰਦਰ ਸਿੰਘ ਦੁੱਗਲ, ਪਿੰਡ ਅਲੂਣਾ ਦੇ ਟਕਸਾਲੀ ਅਕਾਲੀ ਪਰਿਵਾਰ ਜਸਵੰਤ ਸਿੰਘ ਅਲੂਣਾ ਅਤੇ ਬਲਵਿੰਦਰ ਸਿੰਘ ਦਾ ਭਰਵਾਂ ਸਵਾਗਤ ਕੀਤਾ। – ਨਿੱਜੀ ਪੱਤਰ ਪ੍ਰੇਰਕ