ਪੱਤਰ ਪ੍ਰੇਰਕ
ਪਟਿਆਲਾ, 26 ਸਤੰਬਰ
ਜ਼ਿਲ੍ਹਾ ਕਾਂਗਰਸ ਕਮੇਟੀ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਨਰੇਸ਼ ਕੁਮਾਰ ਦੁੱਗਲ ਵਾਰਡ ਨੰਬਰ 60 ਦੇ ਅਧੀਨ ਆਉਂਦੀਆਂ ਕਾਲੋਨੀਆਂ ਸਿਕਲੀਗਰ ਬਸਤੀ ਅਤੇ ਬਾਜ਼ੀਗਰ ਬਸਤੀ ਦੇ ਇਲਾਕਾ ਨਿਵਾਸੀਆਂ ਵੱਲੋਂ ਵਾਰਡ ਦੇ ਕੌਂਸਲਰ ਸੁਖਵਿੰਦਰ ਸਿੰਘ ਸੋਨੂੰ ਦੇ ਦਫ਼ਤਰ ਵਿੱਚ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਇਲਾਕਾ ਨਿਵਾਸੀਆਂ ਦੁੱਗਲ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵੱਲੋਂ ਉਨ੍ਹਾਂ ਦੇ ਬਿਜਲੀ ਦੇ ਬਿੱਲ ਭੇਜੇ ਗਏ ਹਨ ਉਹ ਬਿੱਲ 9 ਹਜ਼ਾਰ ਤੋਂ ਲੈ ਕੇ 30 ਹਜ਼ਾਰ ਤੱਕ ਤੇ ਹਨ ਜਿਸ ਕਾਰਨ ਬਿਜਲੀ ਖਪਤਕਾਰ ਘਬਰਾਏ ਹੋਏ ਹਨ।
ਪ੍ਰਧਾਨ ਨਰੇਸ਼ ਦੁੱਗਲ ਨੇ ਕਿਹਾ ਕ ਇਨ੍ਹਾਂ ਬਿੱਲਾਂ ਦੀ ਰਕਮ 9000 ਰੁਪਏ ਤੋਂ ਸ਼ੁਰੂ ਹੋ ਕੇ 30,000 ਤੱਕ ਹੈ ਇਸ ਕਰਕੇ ਇਹ ਲੋਕ ਸਾਡੇ ਕੋਲ ਆ ਕੇ ਦੁਖੜੇ ਰੋ ਰਹੇ ਹਨ। ਉਨ੍ਹਾਂ ਕਿਹਾ ਇਕ ਪਾਸੇ ਤਾਂ ਪੰਜਾਬ ਸਰਕਾਰ ਜ਼ੀਰੋ ਬਿਲ ਦੇ ਵੱਡੇ ਵੱਡੇ ਦਾਅਵੇ ਕਰ ਰਹੀ ਹੈ ਅਤੇ ਦੂਜੇ ਪਾਸੇ ਗ਼ਰੀਬ ਵਰਗ ਲੋਕਾਂ ਨੂੰ ਇਨ੍ਹੀਂ ਦਿਨੀਂ ਜ਼ਿਆਦਾ ਰਕਮ ਦੇ ਬਿੱਲ ਭੇਜੇ ਗਏ ਹਨ, ਜਿਨ੍ਹਾਂ ਨੂੰ ਉਹ ਸਾਰੀ ਉਮਰ ਵਿਚ ਵੀ ਭਰ ਨਹੀਂ ਸਕਦੇ, ਮੌਕੇ ’ਤੇ ਮੌਜੂਦ ਲੋਕਾਂ ਨੇ ਆਪਣੇ ਬਿੱਲ ਦਿਖਾਏ।