ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਿਜਲੀ ਮੁਲਾਜ਼ਮਾਂ ਵੱਲੋਂ ਪਟਿਆਲਾ ਸਰਕਲ ਅੱਗੇ ਧਰਨਾ

2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਪੂਰੀ ਤਨਖ਼ਾਹ ਦਿੱਤੀ ਜਾਵੇ: ਆਗੂ
Advertisement

ਗੁਰਨਾਮ ਸਿੰਘ ਅਕੀਦਾ

ਪਟਿਆਲਾ, 27 ਜੂਨ

Advertisement

ਟੈਕਨੀਕਲ ਸਰਵਿਸ ਯੂਨੀਅਨ ਪਾਵਰ ਕਾਮ ਐਂਡ ਟਰਾਂਸਕੋ ਠੇਕਾ ਕਾਮਾ ਯੂਨੀਅਨ ਅਤੇ ਪੈਸਕੋ ਯੂਨੀਅਨ ਵੱਲੋਂ ਪਟਿਆਲਾ ਸਰਕਲ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਇਸ ਵਿੱਚ 500 ਤੋਂ ਵੱਧ ਬਿਜਲੀ ਕਾਮਿਆਂ ਨੇ ਹਿੱਸਾ ਲਿਆ।

ਟੈਕਨੀਕਲ ਸਰਵਿਸ ਯੂਨੀਅਨ ਸਰਕਲ ਪਟਿਆਲਾ ਦੇ ਪ੍ਰਧਾਨ ਹਰਜੀਤ ਸਿੰਘ ਸੇਖੋਂ ਅਤੇ ਸਰਕਲ ਸਕੱਤਰ ਬਰੇਸ਼ ਕੁਮਾਰ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਕੱਚੇ ਕਾਮਿਆਂ ਨੂੰ ਪੱਕਾ ਕੀਤਾ ਜਾਵੇ, ਸਿੱਧੀ ਭਰਤੀ ਪੱਕੇ ਤੌਰ ’ਤੇ ਕੀਤੀ ਜਾਵੇ, ਡਿਸਮਿਸ ਕੀਤੇ ਆਗੂ ਬਨਾਰਸੀ ਦਾਸ ਅਤੇ ਰਾਮ ਸਿੰਘ ਨੂੰ ਕੋਰਟ ਦੇ ਫ਼ੈਸਲੇ ਅਨੁਸਾਰ ਤੁਰੰਤ ਬਹਾਲ ਕੀਤਾ ਜਾਵੇ ਅਤੇ ਬਕਾਇਆ ਦਿੱਤੇ ਜਾਣ। 2004 ਤੋਂ ਬਾਅਦ ਹੋਏ ਭਰਤੀ ਮੁਲਾਜ਼ਮਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਪੂਰੀ ਤਨਖ਼ਾਹ ਦਿੱਤੀ ਜਾਵੇ, 15ਵੇਂ ਲੇਬਰ ਕਾਨਫ਼ਰੰਸ ਅਨੁਸਾਰ ਘੱਟੋ-ਘੱਟ ਹਰੇਕ ਕਾਮੇ ਦੀ 35000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ। ਇਸ ਵੇਲੇ ਕਾਮਿਆਂ ਨੇ ਪੰਜਾਬ ਸਰਕਾਰ ਤੇ ਪਾਵਰ ਕਾਮ ਦੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ।

ਧਰਨੇ ਨੂੰ ਰਾਮ ਸਿੰਘ, ਕਰਮਜੀਤ ਸਿੰਘ, ਭਗਵਾਨ ਸਿੰਘ, ਇੰਦਰਜੀਤ ਸਿੰਘ, ਰੁਪਿੰਦਰ ਸਿੰਘ, ਦਿਲਪ੍ਰੀਤ ਸਿੰਘ, ਵਿਜੈ ਦੇਵ, ਸਾਬਕਾ ਮੀਤ ਪ੍ਰਧਾਨ ਟੀਐੱਸਯੂ ਪੰਜਾਬ ਬਰੇਸ਼ ਕੁਮਾਰ ਅਤੇ ਹਰਜੀਤ ਸਿੰਘ ਸਰਕਲ ਪ੍ਰਧਾਨ, ਅਜੀਤ ਸਿੰਘ ਬਠੋਈ ਪ੍ਰਧਾਨ ਜਲ ਸਪਲਾਈ ਯੂਨੀਅਨ ਨੇ ਸੰਬੋਧਨ ਕੀਤਾ।

Advertisement