DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਿਹਤ ਸਕੀਮ ਤੋਂ ਯੋਗ ਪਰਿਵਾਰ ਵਾਂਝਾ ਨਾ ਰਹੇ: ਡਾ. ਬਲਬੀਰ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੀ ਸੀ ਵਰਜੀਤ ਵਾਲੀਆ ਸਣੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਆਪਣੇ ਵਿਧਾਨ ਸਭਾ ਹਲਕੇ ਪਟਿਆਲਾ ਦਿਹਾਤੀ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਸਿਹਤ ਯੋਜਨਾ...

  • fb
  • twitter
  • whatsapp
  • whatsapp
featured-img featured-img
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਿਹਤ ਮੰਤਰੀ ਬਲਬੀਰ ਸਿੰਘ।
Advertisement

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡੀ ਸੀ ਵਰਜੀਤ ਵਾਲੀਆ ਸਣੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਆਪਣੇ ਵਿਧਾਨ ਸਭਾ ਹਲਕੇ ਪਟਿਆਲਾ ਦਿਹਾਤੀ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣ ਦਾ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਇਲਾਜ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਲਾਗੂ ਕਰਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲਾਭਪਾਤਰੀ ਕਵਰ ਕੀਤੇ ਜਾਣ ਅਤੇ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ। ਸਿਹਤ ਮੰਤਰੀ ਨੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਥਾਪਰ ਮਾਡਲ ’ਤੇ ਵਿਕਸਤ ਕੀਤਾ ਜਾਵੇ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਵਾਤਾਵਰਨ ਸੁਧਾਰ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਹਲਕੇ ਵਿੱਚ ਯੋਗ ਲਾਭਪਾਤਰੀਆਂ ਨੂੰ ਪੰਜ ਮਰਲੇ ਰਿਹਾਇਸ਼ੀ ਪਲਾਟਾਂ ਦੀ ਵੰਡ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ। ਜ਼ਮੀਨੀ ਪੱਧਰ ’ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਹਰ ਪਿੰਡ ਵਿੱਚ ਪਿੰਡ ਕਲੀਨਿਕ ਖੋਲ੍ਹੇ ਜਾਣਗੇ।

Advertisement

Advertisement
Advertisement
×