ਬਾਲ ਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ 18 ਤੱਕ
ਬਾਲ ਅਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਪਤਾਹ ਤੋਂ 18 ਨਵੰਬਰ ਤੱਕ ਜ਼ਿਲ੍ਹਾ ਪੱਧਰ ’ਤੇ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਨੂੰ ਹਦਾਇਤ ਕੀਤੀ ਕਿ ਛਾਪੇ ਮਾਰ ਕੇ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਮਾਮਲੇ ਸਾਹਮਣੇ...
Advertisement
ਬਾਲ ਅਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਪਤਾਹ ਤੋਂ 18 ਨਵੰਬਰ ਤੱਕ ਜ਼ਿਲ੍ਹਾ ਪੱਧਰ ’ਤੇ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਨੂੰ ਹਦਾਇਤ ਕੀਤੀ ਕਿ ਛਾਪੇ ਮਾਰ ਕੇ ਬਾਲ ਅਤੇ ਕਿਸ਼ੋਰ ਮਜ਼ਦੂਰੀ ਦੇ ਮਾਮਲੇ ਸਾਹਮਣੇ ਲਿਆਂਦੇ ਜਾਣ। ਡੀ ਸੀ ਨੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਨੂੰ ਆਦੇਸ਼ ਦਿੱਤੇ ਹਨ ਕਿ ਉਹ ਵਿਸ਼ੇਸ਼ ਟੀਮਾਂ ਬਣਾ ਕੇ ਹੋਟਲਾਂ, ਢਾਬਿਆਂ, ਮੋਟਰ ਗੈਰਾਜਾਂ, ਸਫਾਈ ਕੰਮਾਂ ਅਤੇ ਵਪਾਰਿਕ ਕੇਂਦਰਾਂ ’ਚ ਛਾਪੇ ਮਾਰਨ। ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਪਵਨੀਤ ਕੌਰ, ਡੀਈਓ ਸ਼ਾਲੂ ਮਹਿਰਾ, ਸੀਨੀਅਰ ਅਧਿਕਾਰੀ ਅਤੇ ਸਮਾਜਿਕ ਸੰਸਥਾਵਾਂ ਦੇ ਮੁਖੀ ਹਾਜ਼ਰ ਸਨ।
Advertisement
Advertisement
×

