DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

VoterReview: ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਯਕੀਨੀ ਬਣਾਉਣ ’ਤੇ ਜ਼ੋਰ

ਐੱਸ ਆਈ ਆਰ ਪ੍ਰਕਿਰਿਆ ਬਾਰੇ ਡੀ ਸੀ ਦੀ ਸਿਆਸੀ ਨਮਾਇੰਦਿਆਂ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਮੀਟਿੰਗ ’ਚ ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਨਾਲ ਸਿਆਸੀ ਨੁਮਾਇੰਦੇ ਅਤੇ ਹੋਰ।
Advertisement

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਮਾਲੇਰਕੋਟਲਾ ਦੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ ਆਈ ਆਰ) 2026 ਸਬੰਧੀ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੋਟਰ ਸੂਚੀਆਂ ਦੀ ਪੁਨਰ-ਸਮੀਖਿਆ, ਬੂਥ ਲੈਵਲ ਏਜੰਟਾਂ (ਬੀ.ਐਲ.ਏ.) ਦੀ ਨਿਯੁਕਤੀ ਅਤੇ ਘਰ-ਘਰ ਤਸਦੀਕ ਪ੍ਰਕਿਰਿਆ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਨਿਸ਼ਾਤ ਅਖਤਰ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਤਰਲੋਚਨ ਸਿੰਘ, ਭਾਜਪਾ ਪ੍ਰਧਾਨ ਜਗਤ ਕਥੂਰੀਆ, ਬਲਾਕ ਸੀਨੀਅਰ ਮੀਤ ਪ੍ਰਧਾਨ ਕਾਂਗਰਸ ਸਿੰਦਰਪਾਲ ਸਿੰਘ, ਸੀ ਪੀ ਆਈ (ਐੱਮ) ਸਕੱਤਰ ਅਬਦੁਲ ਸਤਾਰ ਅਤੇ ਜ਼ਿਲਾ ਸਕੱਤਰ ਬੀ ਐੱਸ ਪੀ ਸ਼ਮਸ਼ਾਦ ਅਨਸਾਰੀ ਤੋਂ ਇਲਾਵਾ ਏ ਡੀ ਸੀ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ ਮਨਦੀਪ ਕੌਰ, ਚੋਣ ਤਹਿਸੀਲਦਾਰ ਬ੍ਰਿਜ ਮੋਹਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐੱਸ ਆਈ ਆਰ ਦੀ ਇਸ ਮਹੱਤਵਪੂਰਨ ਜਮਹੂਰੀ ਪ੍ਰਕਿਰਿਆ ਦੀ ਸਫ਼ਲਤਾ ਲਈ ਚੋਣ ਅਮਲੇ ਦੇ ਨਾਲ-ਨਾਲ ਰਾਜਨੀਤਿਕ ਪਾਰਟੀਆਂ, ਬੂਥ ਲੈਵਲ ਏਜੰਟਾਂ ਅਤੇ ਆਮ ਨਾਗਰਿਕਾਂ ਦੀ ਸਰਗਰਮ ਸ਼ਮੂਲੀਅਤ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੇ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਹਰੇਕ ਪੋਲਿੰਗ ਸਟੇਸ਼ਨ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਜਲਦ ਮੁਕੰਮਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਬੀ ਐੱਲ ਏਜ਼ ਵੋਟਰ ਸੂਚੀਆਂ ਦੀ ਜਾਂਚ, ਮ੍ਰਿਤਕ ਜਾਂ ਸਥਾਈ ਤੌਰ ’ਤੇ ਤਬਦੀਲ ਹੋਏ ਵੋਟਰਾਂ ਦੀ ਪਛਾਣ ਅਤੇ ਡੁਪਲੀਕੇਟ ਐਂਟਰੀਆਂ ਨੂੰ ਦਰੁਸਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੇ ਸੋਧੇ ਹੋਏ ਪ੍ਰੋਗਰਾਮ ਅਨੁਸਾਰ 25 ਜੂਨ ਤੋਂ 24 ਜੁਲਾਈ 2026 ਤੱਕ ਬੀ ਐੱਲ ਓਜ਼ ਵੱਲੋਂ ਘਰ-ਘਰ ਜਾ ਕੇ ਐਨਿਊਮਰੇਸ਼ਨ ਫਾਰਮ ਵੰਡਣ ਅਤੇ ਪ੍ਰਾਪਤ ਕਰਨ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਦੇ ਸਮੂਹ ਯੋਗ ਵੋਟਰਾਂ ਦੀ ਨਵੀਨਤਮ ਪਾਸਪੋਰਟ ਸਾਈਜ਼ ਫੋਟੋ ਅਤੇ ਲੋੜੀਂਦੇ ਦਸਤਾਵੇਜ਼ ਪਹਿਲਾਂ ਹੀ ਤਿਆਰ ਰੱਖਣ ਤਾਂ ਜੋ ਤਸਦੀਕ ਪ੍ਰਕਿਿਰਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਿਨ੍ਹਾਂ ਵੋਟਰਾਂ ਦੀ ਪ੍ਰੀ-ਐੱਸ ਆਈ ਆਰ ਦੌਰਾਨ ਮੈਪਿੰਗ ਨਹੀਂ ਹੋਈ, ਉਨ੍ਹਾਂ ਨੂੰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਦਸਤਾਵੇਜ਼ੀ ਤਸਦੀਕ ਉਪਰੰਤ ਉਨ੍ਹਾਂ ਦੇ ਵੇਰਵੇ ਯੋਗਤਾ ਅਨੁਸਾਰ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ।

Advertisement

Advertisement
Advertisement
×