ਸ਼ੋਰ ਪ੍ਰਦੂਸ਼ਣ ਰੋਕਣ ਲਈ ਵਿਸ਼ੇਸ਼ ਕਾਨੂੰਨ ਦੀ ਲੋੜ ’ਤੇ ਜ਼ੋਰ
ਪੰਜਾਬੀ ’ਵਰਸਿਟੀ ਦੇ ਇੱਕ ਅਧਿਐਨ ਰਾਹੀਂ ਭਾਰਤ ’ਚ ਸ਼ੋਰ ਪ੍ਰਦੂਸ਼ਣ ਨਾਲ਼ ਸਬੰਧਤ ਕਾਨੂੰਨ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਕਾਨੂੰਨ ਵਿਭਾਗ ਦੇ ਖੋਜਾਰਥੀ ਡਾ. ਨਵਵਿੰਦਰ ਸਿੰਘ ਵੱਲੋਂ ਪ੍ਰੋ. ਮੋਨਿਕਾ ਚਾਵਲਾ ਦੀ ਨਿਗਰਾਨੀ ਹੇਠ ਕੀਤੇ ਅਧਿਐਨ ਰਾਹੀਂ ਕਾਨੂੰਨੀ ਪੱਖ ਤੋਂ ਅਹਿਮ ਨਤੀਜੇ...
Advertisement
ਪੰਜਾਬੀ ’ਵਰਸਿਟੀ ਦੇ ਇੱਕ ਅਧਿਐਨ ਰਾਹੀਂ ਭਾਰਤ ’ਚ ਸ਼ੋਰ ਪ੍ਰਦੂਸ਼ਣ ਨਾਲ਼ ਸਬੰਧਤ ਕਾਨੂੰਨ ਦਾ ਵਿਸ਼ਲੇਸ਼ਣ ਕੀਤਾ ਗਿਆ ਹੈ। ਕਾਨੂੰਨ ਵਿਭਾਗ ਦੇ ਖੋਜਾਰਥੀ ਡਾ. ਨਵਵਿੰਦਰ ਸਿੰਘ ਵੱਲੋਂ ਪ੍ਰੋ. ਮੋਨਿਕਾ ਚਾਵਲਾ ਦੀ ਨਿਗਰਾਨੀ ਹੇਠ ਕੀਤੇ ਅਧਿਐਨ ਰਾਹੀਂ ਕਾਨੂੰਨੀ ਪੱਖ ਤੋਂ ਅਹਿਮ ਨਤੀਜੇ ਸਾਹਮਣੇ ਆਏ ਹਨ। ਖੋਜਾਰਥੀ ਡਾ. ਨਵਵਿੰਦਰ ਸਿੰਘ ਨੇ ਦੱਸਿਆ ਕਿ ਸੰਵਿਧਾਨ ਦੇ ਉਪਬੰਧਾਂ ਤੇ ਸ਼ੋਰ ਪ੍ਰਦੂਸ਼ਣ ਨਾਲ ਸਬੰਧਤ ਵਿਸ਼ੇਸ਼ ਕਾਨੂੰਨਾਂ ਨੇ ਸ਼ੋਰ ਵਿਰੁੱਧ ਅਪਰਾਧ ਦੀ ਪ੍ਰਕਿਰਤੀ ਨੂੰ ਸਪਸ਼ਟ ਰੂਪ ਵਿੱਚ ਐਲਾਨ ਨਹੀਂ ਕੀਤਾ ਹੋਇਆ। ਉਨ੍ਹਾਂ ਕਿਹਾ ਕਿ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਤੇ ਨਿਯੰਤਰਣ ਸੰਬੰਧੀ ਸਖ਼ਤ ਨਿਯਮ ਤੇ ਖ਼ਾਸ ਐਕਟ ਹੋਣਾ ਸਮੇਂ ਦੀ ਲੋੜ ਹੈ। ਨਿਗਰਾਨ ਪ੍ਰੋ. ਮੋਨਿਕਾ ਚਾਵਲਾ ਨੇ ਦੱਸਿਆ ਕਿ ਅਧਿਐਨ ਰਾਹੀਂ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਕੁਝ ਸੁਝਾਅ ਦਿੱਤੇ ਗਏ ਹਨ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਅਧਿਐਨ ਦੀ ਸ਼ਲਾਘਾ ਕੀਤੀ।
Advertisement
Advertisement