ਬਜਟ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਘੜੇ ਭੰਨ੍ਹੇ

ਬਜਟ ਦੇ ਰੋਸ ਵਜੋਂ ਮੁਲਾਜ਼ਮਾਂ ਨੇ ਘੜੇ ਭੰਨ੍ਹੇ

ਪਟਿਆਲਾ ਵਿੱਚ ਵਿੱਤ ਮੰਤਰੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮੁਲਾਜ਼ਮ। ਫੋਟੋ: ਰਾਜੇਸ਼ ਸੱਚਰ

ਸਰਬਜੀਤ ਸਿੰਘ ਭੰਗੂ

ਪਟਿਆਲਾ, 8 ਮਾਰਚ

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਆਪਣੇ ਅੰਤਲੇ ਬਜਟ ਤੋਂ ਅਸੰਤੁਸ਼ਟ ਮੁਲਾਜ਼ਮਾਂ ਨੇ ਅੱਜ ‘ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਭੁੱਖ ਹੜਤਾਲ ਅਤੇ ਰੋਸ ਰੈਲੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਨੇ ਜੇਲ੍ਹ ਰੋਡ ’ਤੇ ਆਵਾਜਾਈ ਠੱਪ ਕਰਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਤਸਵੀਰਾਂ ਲੱਗੇ 51 ਘੜੇ ਭੰਨ੍ਹੇ ਅਤੇ ਬਜਟ ਸਬੰਧੀ ਭਾਸ਼ਣ ਦੀਆਂ ਕਾਪੀਆਂ ਸਾੜੀਆਂ। ਇਸ ਦੌਰਾਨ ਉਨ੍ਹਾਂ 10 ਮਾਰਚ ਨੂੰ ਮੁੱਖ ਮੰਤਰੀ ਦੀ ਪਟਿਆਲਾ ਸਥਿਤ ਰਿਹਾਇਸ਼ ਵੱਲ ਝੰਡਾ ਮਾਰਚ ਕਰਨ ਦਾ ਐਲਾਨ ਵੀ ਕੀਤਾ।

ਪ੍ਰਦਰਸ਼ਨ ਦੀ ਅਗਵਾਈ ਚੌਥਾ ਦਰਜਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਜਲ ਸਰੋਤ ਕਲੈਰੀਕਲ ਸਟਾਫ ਦੇ ਸੂਬਾ ਪ੍ਰਧਾਨ ਖੁਸ਼ਵਿੰਦਰ ਕਪਿਲਾ, ਜਨਰਲ ਸਕੱਤਰ ਬਚਿੱਤਰ ਸਿੰਘ, ਲੋਕ ਨਿਰਮਾਣ ਵਿਭਾਗ ਮਨਿਸਟੀਰੀਅਲ ਦੇ ਸੂਬਾ ਪ੍ਰਧਾਨ ਗੁਰਮੀਤ ਵਾਲੀਆ, ਸੀਪੀਐੱਫ ਦੇ ਪ੍ਰਧਾਨ ਗੁਰਮੇਲ ਵਿਰਕ ਤੇ ਹਸਪਤਾਲ ਮੁਲਾਜ਼ਮਾਂ ਦੀ ਜੁਆਇੰਟ ਐਕਸ਼ਨ ਕਮੇਟੀ ਦੇ ਪ੍ਰਧਾਨ ਸਵਰਨ ਬੰਗਾ ਨੇ ਕੀਤੀ। ਰੈਲੀ ਨੂੰ ਸੰਬੋਧਨ ਦੌਰਾਨ ਬੁਲਾਰਿਆਂ ਨੇ ਸਰਕਾਰ ’ਤੇ ਆਪਣੇ ਅੰਤਲੇ ਬਜਟ ’ਚ ਵੀ ਮੁਲਾਜ਼ਮਾਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਪੇਅ ਕਮਿਸ਼ਨ, ਮਹਿੰਗਾਈ ਭੱਤੇ ਦੀਆਂ ਪੰਜ ਕਿਸ਼ਤਾਂ, ਡੇਢ ਸੌ ਮਹੀਨਿਆਂ ਦਾ ਬਕਾਇਆ, ਪੈਨਸ਼ਨ ਦੀ ਬਹਾਲੀ, ਵਿਭਾਗਾਂ ਦੇ ਪੁਨਰਗਠਨ, ਚੌਥਾ ਦਰਜਾ ਮੁਲਾਜ਼ਮਾਂ ਦਾ ਅਹੁਦਾ ਖਤਮ ਕਰਕੇ ਮਲਟੀਟਾਸਕ ਸਟਾਫ ਬਣਾਉਣ ਸਮੇਤ ਵਰਕਚਾਰਜ, ਕੰਟਰੈਕਟ, ਡੇਲੀਵੇਜਿਜ਼, ਆਊਟਸੋਰਸ, ਪਾਰਟ ਟਾਈਮ ਕਰਮਚਾਰੀਆਂ ਦੀਆਂ ਸੇਵਾਵਾਂ ਰੈਗੂਲਰ ਕਰਨ, ਸਕੀਮ ਵਰਕਰਾਂ ਦੇ ਭੱਤਿਆਂ ਵਿੱਚ ਵਾਧਾ ਤੇ ਕਰੋਨਾ ਯੋਧਿਆਂ ਸਮੇਤ ਹੋਰ ਮੰਗਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All