ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਵੀ ਆਪਣੀਆਂ ਮੰਗਾਂ ਦੀ ਪੂਰਤੀ ਲਈ ਵੀਸੀ ਦਫਤਰ ਅੱਗੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਕਰਮਚਾਰੀ ਐਸੋਸੀਏਸ਼ਨ ਨਾਨ ਟੀਚਿੰਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜਨਰਲ ਸਕੱਤਰ ਗਗਨਦੀਪ ਸ਼ਰਮਾ ਨੇ ਕੀਤੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬੀ ਯੂਨੀਵਰਸਿਟੀ ਮਈ ਮਹੀਨੇ ਦੀ ਰੁਕੀ ਤਨਖਾਹ ਤੁਰੰਤ ਜਾਰੀ ਕਰੇ ਕਿਉਂਕਿ ਮੁਲਾਜ਼ਮਾਂ ਨੂੰ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਯੂਨੀਵਰਸਿਟੀ ਦੇ ਸਮੂਹ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ’ਤੇ ਵੀ ਜ਼ੋਰ ਦਿੱਤਾ। -ਖੇਤਰੀ ਪ੍ਰਤੀਨਿਧ