DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Employees Protest: ਸੂਬਾ ਪੱਧਰੀ ਰੈਲੀ ਲਈ ਵਰਕਰਾਂ ਨੂੰ ਲਾਮਬੰਦ ਕੀਤਾ

ਆਊਟਸੋਰਸ ਮੁਲਾਜ਼ਮਾਂ ਵੱਲੋਂ ਵੇਰਕਾ ਪਲਾਂਟ ਅੱਗੇ ਗੇਟ ਰੈਲੀ; ਮੰਗਾਂ ਨਾ ਮੰਨਣ ’ਤੇ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਵੇਰਕਾ ਮਿਲਕ ਪਲਾਂਟ ਅੱਗੇ ਗੇਟ ਰੈਲੀ ਕਰਦੇ ਹੋਏ ਆਊਟਸੋਰਸ ਮੁਲਾਜ਼ਮ। -ਫੋਟੋ: ਲਾਲੀ
Advertisement

ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਅਤੇ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਦੇ ਸਾਂਝੇ ਬੈਨਰ ਹੇਠ ਵੇਰਕਾ ਮਿਲਕ ਪਲਾਂਟ ਅੱਗੇ ਗੇਟ ਰੈਲੀ ਕੀਤੀ ਗਈ। ਰੈਲੀ ਦਾ ਮੁੱਖ ਉਦੇਸ਼ ਆਉਣ ਵਾਲੀ 12 ਸਤੰਬਰ ਨੂੰ ਮੁੱਖ ਮੰਤਰੀ ਦੀ ਸੰਗਰੂਰ ਸਥਿਤ ਰਿਹਾਇਸ਼ ਅੱਗੇ ਹੋਣ ਜਾ ਰਹੀ ਸੂਬਾ ਪੱਧਰੀ ਰੈਲੀ ਅਤੇ ਰੋਸ ਪ੍ਰਦਰਸ਼ਨ ਲਈ ਵਰਕਰਾਂ ਨੂੰ ਲਾਮਬੰਦ ਕਰਨਾ ਅਤੇ ਤਿਆਰੀਆਂ ਨੂੰ ਅੰਤਿਮ ਰੂਪ ਦੇਣਾ ਸੀ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੰਦੀਪ ਸੰਧੂ ਅਤੇ ਹੋਰ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਵੀ ਉਨ੍ਹਾਂ ਦੇ ਪੱਕੇ ਰੁਜ਼ਗਾਰ ਪ੍ਰਤੀ ਸੰਜੀਦਾ ਨਹੀਂ ਹੈ ਅਤੇ ਕੇਵਲ ਲਾਰੇ-ਲੱਪੇ ਹੀ ਲਾ ਰਹੀ ਹੈ। ਉਨ੍ਹਾਂ ਰੋਸ ਪ੍ਰਗਟ ਕੀਤਾ ਕਿ 10 ਅਗਸਤ ਨੂੰ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ‘ਆਊਟਸੋਰਸ ਪਰਸੋਨਲ ਬਿੱਲ-2026’ ਵਿੱਚੋਂ ਕਈ ਅਹਿਮ ਕੈਟਾਗਿਰੀਆਂ ਨੂੰ ਬਾਹਰ ਰੱਖਿਆ ਗਿਆ ਹੈ, ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਹੈ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ 12 ਸਤੰਬਰ ਤੋਂ ਪਹਿਲਾਂ ਸਮੂਹ ਮੰਗਾਂ ਦਾ ਹੱਲ ਨਾ ਕੀਤਾ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਅੰਤ ਵਿੱਚ, ਯੂਨੀਅਨ ਵੱਲੋਂ ਸਮੂਹ ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਭਰਾਤਰੀ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਕਿ ਉਹ 12 ਸਤੰਬਰ ਨੂੰ ਪਰਿਵਾਰਾਂ ਸਣੇ ਵੱਡੀ ਗਿਣਤੀ ਵਿੱਚ ਸੰਗਰੂਰ ਵਿਖੇ ਪਹੁੰਚ ਕੇ ਸੰਘਰਸ਼ ਦਾ ਹਿੱਸਾ ਬਣਨ। ਇਸ ਮੌਕੇ ਗੁਰਦੀਪ ਸਿੰਘ, ਭਵਨਦੀਪ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ,ਹਰਦੀਪ ਸਿੰਘ ਅਮਨਦੀਪ ਸਿੰਘ, ਸੁਖਪਾਲ ਸਿੰਘ, ਜਸਵੀਰ ਸਿੰਘ ਹਾਜ਼ਰ ਸਨ।

ਅਮਨ ਅਰੋੜਾ ਦੀ ਕੋਠੀ ਦੇ ਘਿਰਾਓ ਦੀ ਤਿਆਰੀ

ਲਹਿਰਾਗਾਗਾ (ਪੱਤਰ ਪ੍ਰੇਰਕ): ਪੈਨਸ਼ਨ ਯੂਨੀਅਨ ਪਾਵਰਕੌਮ ਐਂਡ ਟਰਾਂਸਕੋ ਦੀ ਮਹੀਨਾਵਾਰ ਮੀਟਿੰਗ ਇੱਥੇ ਡਿਵੀਜ਼ਨ ਪ੍ਰਧਾਨ ਸੁਖਜਿੰਦਰ ਸਿੰਘ ਭੁਟਾਲ ਦੀ ਪ੍ਰਧਾਨਗੀ ਹੇਠ ਹੋਈ। ਆਗੂਆਂ ਨੇ ਸਮੂਹ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।ਸੀਨੀਅਰ ਸਾਥੀ ਮਹਿੰਦਰ ਸਿੰਘ ਮੀਟਰ ਇੰਸਪੈਕਟਰ, ਡਿਵੀਜ਼ਨ ਪ੍ਰਧਾਨ ਸੁਖਜਿੰਦਰ ਸਿੰਘ ਭੁਟਾਲ ਨੇ ਕਿਹਾ ਕਿ ਸਰਕਾਰ ਹਰ ਮੁੱਦੇ ’ਤੇ ਫੇਲ੍ਹ ਸਾਬਤ ਹੋ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ 8 ਸਤੰਬਰ ਨੂੰ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਕੀਤੀ ਜਾ ਰਹੀ ਕਲਮ ਛੋੜ ਹੜਤਾਲ ਦੀ ਹਮਾਇਤ ਕੀਤੀ ਜਾਵੇਗੀ ਅਤੇ 13 ਸਤੰਬਰ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਘਿਰਾਓ ਵਿੱਚ ਪੈਨਸ਼ਨਰਾਂ, ਮੁਲਾਜ਼ਮਾਂ ਅਤੇ ਕਿਸਾਨਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਹੋਵੇਗੀ। ਮੀਟਿੰਗ ਵਿੱਚ ਮਹਿੰਦਰ ਸਿੰਘ ਖਾਈ, ਗੁਰਮੇਲ ਸਿੰਘ ਘੋੜੇਨਬ, ਕੇਵਲ ਦਾਸ, ਜਗਜੀਤ ਸਿੰਘ ਅੜਕਵਾਸ ਹਾਜ਼ਰ ਸਨ।

Advertisement
Advertisement
×