DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Employees Strike: ਸਰਕਾਰ ਖ਼ਿਲਾਫ਼ ਨਿੱਤਰੇ ਮੁਲਾਜ਼ਮ ਤੇ ਪੈਨਸ਼ਨਰ

ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਮਾਰਚ ਅਤੇ ਰੈਲੀਆਂ

  • fb
  • twitter
  • whatsapp
  • whatsapp
featured-img featured-img
ਪਟਿਆਲਾ ਵਿੱਚ ਫੁਆਰਾ ਚੌਕ ਵਿੱਚ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕਦੇ ਹੋਏ ਅਧਿਆਪਕ।
Advertisement

ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤਹਿਤ ਸੰਗਰੂਰ ਵਿੱਚ ਅੱਜ ਮੁਲਾਜ਼ਮਾਂ ਦੀ ਮਹਾਂ ਹੜਤਾਲ ਨੂੰ ਭਰਵਾਂ ਹੁੰਗਾਰਾ ਮਿਲਿਆ। ਮਹਾਂ ਹੜਤਾਲ ਕਾਰਨ ਅੱਜ ਸਾਰੇ ਸਰਕਾਰੀ ਦਫ਼ਤਰ ਹੋਣ ਕਾਰਨ ਸਮੁੱਚਾ ਕੰਮਕਾਜ ਠੱਪ ਰਿਹਾ। ਇਸ ਤੋਂ ਇਲਾਵਾ ਸਰਕਾਰੀ ਸਕੂਲ-ਕਾਲਜ ਵੀ ਬੰਦ ਰਹੇ। ਵੱਖ ਵੱਖ ਵਿਭਾਗਾਂ ਦੇ ਸਰਕਾਰੀ ਦਫ਼ਤਰਾਂ ਅਤੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਸਨਾਟਾ ਪਸਰਿਆ ਰਿਹਾ। ਗਰਮੀ ਦੇ ਮੌਸਮ ਦੇ ਬਾਵਜੂਦ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਰਣਬੀਰ ਕਲੱਬ ਵਿੱਚ ਰੋਸ ਰੈਲੀ ਕੀਤੀ ਗਈ ਅਤੇ ਸ਼ਹਿਰ ਵਿੱਚ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਸਰਕਾਰੀ ਸਿਵਲ ਹਸਪਤਾਲ ਵਿਚ ਅੱਜ ਓ ਪੀ ਡੀ ਸੇਵਾਵਾਂ ਬੰਦ ਰਹੀਆਂ। ਡਾਕਟਰਾਂ ਦੇ ਕਮਰਿਆਂ ਅੱਗੇ ਸੁਨਸਾਨ ਪਸਰੀ ਹੋਈ ਸੀ। ਤਹਿਸੀਲ ਦਫ਼ਤਰ ਵਿਚ ਵੀ ਛੁੱਟੀ ਵਾਲਾ ਮਾਹੌਲ ਸੀ। ਅੱਜ ਵੱਡੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਰਣਬੀਰ ਕਲੱਬ ਰੋਡ ਤੇ ਇਕੱਠੇ ਹੋਏ ਜਿਥੇ ਭਰਵੀਂ ਰੈਲੀ ਕੀਤੀ ਗਈ ਜਿਸ ਮਗਰੋਂ ਸ਼ਹਿਰ ਵਿਚ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਬੱਸ ਸੇਵਾ ਬਹਾਲ ਰਹੀ। ਰੈਲੀ ਦੌਰਾਨ ਫਕੀਰ ਸਿੰਘ ਟਿੱਬਾ ਅਤੇ ਰਾਜਵੀਰ ਬਡਰੁੱਖਾਂ ਵੱਲੋਂ ਕੀਤੇ ਮੰਚ ਸੰਚਾਲਨ ਦੌਰਾਨ ਅਵਿਨਾਸ਼ ਸ਼ਰਮਾ, ਰਾਜ ਕੁਮਾਰ ਅਰੋੜਾ, ਜਗਦੀਸ਼ ਸ਼ਰਮਾ, ਮਾਲਵਿੰਦਰ ਸੰਧੂ, ਪ੍ਰਿਤਪਾਲ ਸਿੰਘ, ਦੇਵੀ ਦਿਆਲ, ਸੁਖਵਿੰਦਰ ਗਿਰ, ਸੁਖਜਿੰਦਰ ਸਿੰਘ, ਗੁਰਜੰਟ ਸਿੰਘ ਵਾਲੀਆ ਨੇ ਸੰਬੋਧਨ ਕੀਤਾ।

ਲੌਂਗਵਾਲ (ਰਘਵੀਰ ਸਿੰਘ ਚੰਗਾਲ): ਮੁਲਾਜਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਪੰਜਾਬ, ਚੰਡੀਗੜ੍ਹ ਦੇ ਸੱਦੇ ’ਤੇ ਕਸਬਾ ਲੌਂਗੋਵਾਲ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਦਫ਼ਤਰੀ ਕੰਮ ਕਾਜ ਠੱਪ ਕਰ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਕੀਤੀ ਜਾ ਰਹੀ ਅਣਗਹਿਲੀ ਦੀ ਨਿਖੇਧੀ ਕੀਤੀ।

Advertisement

ਧੂਰੀ (ਪਵਨ ਕੁਮਾਰ ਵਰਮਾ): ਹਲਕਾ ਧੂਰੀ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਸਿਵਲ ਹਸਪਤਾਲ ਧੂਰੀ ਵਿੱਚ ਵਿਸ਼ਾਲ ਰੋਸ ਰੈਲੀ ਕੀਤੀ ਗਈ। ਬੁਲਾਰਿਆਂ ਵੱਲੋਂ ਮੰਗਾਂ ਪ੍ਰਤੀ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ ਅਤੇ ਮੁਲਾਜ਼ਮ ਮਾਰੂ ਨੀਤੀਆਂ ਦੀ ਨਿਖੇਧੀ ਕੀਤੀ ਗਈ। ਮਗਰੋਂ ਮੁਲਾਜ਼ਮ ਅਤੇ ਪੈਨਸ਼ਨਰਾਂ ਵੱਲੋਂ ਮੇਨ ਬਾਜ਼ਾਰ ਵਿੱਚ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਵਾਸਵੀਰ ਸਿੰਘ ਭੁੱਲਰ , ਚਰਨਜੀਤ ਸਿੰਘ ਕੈਂਥ, ਹਰਦੇਵ ਸਿੰਘ ਜਵੰਦਾ, ਜਸਵੀਰ ਸਿੰਘ ਧੂਰੀ, ਰਾਜਵੀਰ ਸਿੰਘ ਸ਼ੇਰਪੁਰ, ਅਸ਼ੋਕ ਕੁਮਾਰ ਧੂਰੀ, ਗਗਨਦੀਪ ਸ਼ਰਮਾ ਨੇ ਸੰਬੋਧਨ ਕੀਤਾ।

Advertisement

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਇਸ ਦੌਰਾਨ ਤਹਿਸੀਲ ਦੇ ਸਮੂਹ ਸਕੂਲ ਅਤੇ ਦਫ਼ਤਰ ਮੁਕੰਮਲ ਬੰਦ ਰਹੇ। ਜ਼ਿਲ੍ਹੇ ਦੀਆਂ ਸੰਘਰਸ਼ੀਲ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਐੱਸ ਡੀ ਐੱਮ ਦਫ਼ਤਰ ਪਾਤੜਾਂ ਵਿੱਚ ਵਿਸ਼ਾਲ ਧਰਨਾ ਦਿੱਤਾ ਅਤੇ ਉਪਰੰਤ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਬਾਈਪਾਸ ਚੌਕ ਨੇੜੇ ਨਵਾਂ ਬੱਸ ਅੱਡਾ ਪਾਤੜਾਂ ਤੱਕ ਮਾਰਚ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਅਧਿਆਪਕ ਆਗੂਆਂ ਅਤਿੰਦਰ ਪਾਲ ਘੱਗਾ, ਜਸਪਾਲ ਖਾਂਗ, ਰਾਜੀਵ ਕੁਮਾਰ, ਬਲਵਿੰਦਰ ਸਿੰਘ, ਰਾਜਪਾਲ ਖਨੌਰੀ, ਗੁਰਧਿਆਨ ਸਿੰਘ ਅਤੇ ਸ਼ੰਕਰ ਸਿੰਘ ਨੇ ਸੰਬੋਧਨ ਕੀਤਾ।

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਮੁਲਾਜ਼ਮ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਦੇ ਸੂਬਾ ਪੱਧਰੀ ਸੱਦੇ ਤੇ ਅੱਜ ਇੱਥੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਵਿਸ਼ਾਲ ਰੋਸ਼ ਪ੍ਰਦਰਸਨ ਕੀਤਾ ਗਿਆ। ਪ੍ਰਦਰਸ਼ਨ ਵਿੱਚ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਤੇ ਪੈਨਸ਼ਨਰਜ਼ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਸਤਨਾਮ ਸਿੰਘ ਸਿੱਧੂ, ਕੇਵਲ ਸਿੰਘ ਸਿੱਧੂ ਨੇ ਤਾੜਨਾ ਕੀਤੀ ਕਿ ਭਗਵੰਤ ਮਾਨ ਸਰਕਾਰ ਨੂੰ 2027 ਦੀਆਂ ਚੋਣਾਂ ਵਿੱਚ ਭਗਵੰਤ ਮਾਨ ਸਰਕਾਰ ਨੂੰ ਕੀਮਤ ਅਦਾ ਕਰਨੀ ਪਵੇਗੀ। ਧਰਨੇ ਤੋਂ ਬਾਅਦ ਸ਼ਹਿਰ ਵਿੱਚ ਰੋਸ਼ ਪ੍ਰਦਰਸਨ ਕੀਤਾ ਗਿਆ।

ਰਾਜਪੁਰਾ (ਦਰਸ਼ਨ ਸਿੰਘ ਮਿੱਠਾ): ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਮਹਾਂਬੰਦ ਤਹਿਤ ਤਹਿਸੀਲ ਰਾਜਪੁਰਾ ਦੇ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਬੰਦ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ। ਇਸ ਦੌਰਾਨ ਤਹਿਸੀਲ ਦੇ ਸਮੂਹ ਸਕੂਲ ਅਤੇ ਦਫ਼ਤਰ ਬੰਦ ਰਹੇ। ਜ਼ਿਲ੍ਹੇ ਦੀਆਂ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਹੇਠ ਅਧਿਆਪਕਾਂ ਨੇ ਐੱਸ ਡੀ ਐੱਮ ਦਫ਼ਤਰ ਰਾਜਪੁਰਾ ਅੱਗੇ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ। ਇਸ ਮੌਕੇ ਅਧਿਆਪਕ ਆਗੂ ਪੁਸ਼ਪਿੰਦਰ ਹਰਪਾਲਪੁਰ, ਗੁਰਜੀਤ ਘੱਗਾ, ਵਿਨੋਦ ਨੰਦਾ, ਹਰਪ੍ਰੀਤ ਸਿੰਘ ਅਤੇ ਮੇਜਰ ਸਿੰਘ ਨੇ ਸੰਬੋਧਨ ਕੀਤਾ।

ਅਧਿਆਪਕਾਂ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ

ਪਟਿਆਲਾ (ਰਵੇਲ ਸਿੰਘ ਭਿੰਡਰ): ਸੰਘਰਸ਼ੀਲ ਅਧਿਆਪਕ ਜੱਥੇਬੰਦੀਆਂ ਦੀ ਅਗਵਾਈ ਵਿੱਚ ਅਧਿਆਪਕਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਜ਼ਿਲ੍ਹਾ ਸਿੱਖਿਆ ਅਫਸਰ ਦਫਤਰ ਵਿੱਚ ਧਰਨਾ ਦਿੱਤਾ ਗਿਆ ਅਤੇ ਉਪਰੰਤ ਫ਼ੁਆਰਾ ਚੌਕ ਤੱਕ ਮਾਰਚ ਕਰ ਕੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਪੁਤਲਾ ਫੂਕਿਆ ਗਿਆ। ਮਹਾਂ ਬੰਦ ਜ਼ਿਲ੍ਹੇ ਭਰ ਅੰਦਰ ਪ੍ਰਾਇਮਰੀ, ਮਿਡਲ, ਹਾਈ ਤੇ ਸੈਕੰਡਰੀ ਸਕੂਲ ਬੰਦ ਰਹੇ| ਸੰਯੁਕਤ ਕਿਸਾਨ ਮੋਰਚਾ ਦੇ ਆਗੂ ਦਵਿੰਦਰ ਸਿੰਘ ਪੂਨੀਆ ,ਐਡਵੋਕੇਟ ਹਰਮੀਤ ਬਰਾੜ ,ਪੰਜਾਬ ਸਟੂਡੈਂਟ ਯੂਨੀਅਨ ਲਲਕਾਰ ਵੱਲੋਂ ਇਸ ਸੰਘਰਸ਼ ਦੀ ਹਮਾਇਤ ਕੀਤੀ ਗਈ। ਜੱਥੇਬੰਦੀਆਂ ਵੱਲੋਂ ਤਾਲਮੇਲ ਕਮੇਟੀ ਨਾਲ ਮੁੱਖ ਮੰਤਰੀ ਵੱਲੋਂ ਜਲੰਧਰ ਵਿੱਚ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਸੰਘਰਸ਼ ਵਾਪਸ ਲੈਣ ਦੀ ਇੱਕ ਪਾਸੜ, ਜਮਹੂਰੀ ਅਤੇ ਤਾਨਾਸ਼ਾਹੀ ਸ਼ਰਤਾਂ ਲਾ ਕੇ ਮੀਟਿੰਗ ਤੋਂ ਭਗੌੜਾ ਹੋਣ ਦੀ ਨਿਖੇਧੀ ਕੀਤੀ ਗਈ, ਅਤੇ ਮੁਲਾਜ਼ਮ ਘੋਲ ਨੂੰ ਹੋਰ ਤਿੱਖਾ ਕਰਨ ਦਾ ਪ੍ਰਣ ਕੀਤਾ ਗਿਆ |

Advertisement
×