DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Employees Strike: ਮਨਿਸਟੀਰੀਅਲ ਮੁਲਾਜ਼ਮਾਂ ਦੀ ਹੜਤਾਲ ਕਾਰਨ ਕੰਮ ਠੱਪ

ਡੀ ਸੀ ਤੇ ਐੱਸ ਐੱਸ ਪੀ ਵੱਲੋਂ ਮੁਲਾਜ਼ਮ ਆਗੂਆਂ ਨਾਲ ਮੀਟਿੰਗ

  • fb
  • twitter
  • whatsapp
  • whatsapp
featured-img featured-img
ਡੀ ਸੀ ਅਤੇ ਐੱਸ ਐੱਸ ਪੀ ਨਾਲ ਮੀਟਿੰਗ ਕਰਦੇ ਹੋਏ ਮੁਲਾਜ਼ਮ।
Advertisement

ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮਾਂ ਦੀ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ 8ਵੇਂ ਦਿਨ ਵੀ ਜਾਰੀ ਰਹੀ। ਮੁਲਾਜ਼ਮਾਂ ਦੀ ਹੜਤਾਲ ਕਾਰਨ ਦਫ਼ਤਰੀ ਕੰਮਕਾਜ 8ਵੇਂ ਦਿਨ ਵੀ ਠੱਪ ਰਿਹਾ। ਹੜਤਾਲੀ ਮੁਲਾਜ਼ਮਾਂ ਵੱਲੋਂ 25 ਅਗਸਤ ਨੂੰ ਵੱਖ-ਵੱਖ ਵਿਭਾਗਾਂ ਦੇ ਦਫ਼ਤਰਾਂ ਅੱਗੇ ਪੰਜਾਬ ਸਰਕਾਰ ਖਿਲਾਫ਼ ਗੇਟ ਰੈਲੀਆਂ ਕੀਤੀਆਂ ਜਾਣਗੀਆਂ ਅਤੇ ਹੜਤਾਲ 26 ਅਗਸਤ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਵੀਰ ਬਡਰੁੱਖਾਂ, ਵਧੀਕ ਸਕੱਤਰ ਜਨਰਲ ਰਣਜੀਤ ਸਿੰਘ ਭੀਖੀ ਅਤੇ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਕਾਲਾ ਘਰਾਚੋਂ ਨੇ ਦੱਸਿਆ ਕਿ 17 ਅਗਸਤ ਤੋਂ ਸ਼ੁਰੂ ਹੋਈ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਲਗਾਤਾਰ ਜਾਰੀ ਹੈ ਜੋ ਕਿ 26 ਅਗਸਤ ਤੱਕ ਜਾਰੀ ਰਹੇਗੀ ਅਤੇ 27 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਬੰਦ ਰੱਖਣਗੇ ਜਿਸ ਵਿਚ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਉਧਰ, ਅੱਜ ਡੀ ਸੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਡਾ. ਰਵਜੋਤ ਗਰੇਵਾਲ ਵਲੋਂ ਹੜਤਾਲੀ ਮੁਲਾਜ਼ਮਾਂ ਦੀ ਜਥੇਬੰਦੀ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਜ਼ਿਲ੍ਹਾ ਕਮੇਟੀ ਨਾਲ ਮੀਟਿੰਗ ਕੀਤੀ ਗਈ। ਜ਼ਿਲ੍ਹਾ ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਦੋਵੇਂ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਕਮੇਟੀ ਆਗੂਆਂ ਨਾਲ ਕਲਮ ਛੋੜ ਹੜਤਾਲ ਸਬੰਧੀ ਤੇ ਜਥੇਬੰਦੀ ਦੀਆਂ ਮੁੱਖ ਮੰਗਾਂ ਬਾਰੇ ਚਰਚਾ ਕਰਨ ਉਪਰੰਤ ਜਥੇਬੰਦੀ ਦੀਆਂ ਮੰਗਾਂ ਸਰਕਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹੱਲ ਕੱਢਣ ਦਾ ਭਰੋਸਾ ਦਿੱਤਾ ਗਿਆ।

Advertisement
Advertisement
×