ਸ਼ੇਰਪੁਰ-ਧੂਰੀ ਰੋਡ ’ਤੇ ਪਿੰਡ ਘਨੌਰੀ ਕਲਾਂ ਅਤੇ ਜਹਾਂਗੀਰ ਦਰਮਿਆਨ ਚੱਲ ਰਹੀ ਈਥਾਨੌਲ ਬਣਾਏ ਜਾਣ ਵਾਲੀ ਫੈਕਟਰੀ ਵਿਰੁੱਧ ਇਲਾਕੇ ਦੇ ਕਿਸਾਨਾਂ, ਨੌਜਵਾਨਾਂ ਅਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਵੱਲੋਂ ਬੀਤੀ ਕੱਲ੍ਹ ਤੋਂ ਦਿਨ ਰਾਤ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਲੋਕਾਂ ਵੱਲੋਂ ਫੈਕਟਰੀ ਤੋਂ ਪੈਦਾ ਹੋਣ ਵਾਲੇ ਵਾਤਾਵਰਨ ਪ੍ਰਦੂਸ਼ਣ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਸੰਘਰਸ਼ ਦੇ ਮੋਹਰੀ ਜਸਪਾਲ ਸਿੰਘ ਘਨੌਰ ਦੀ ਅਗਵਾਈ ਹੇਠ ਬਲਾਕ ਸ਼ੇਰਪੁਰ ਦੇ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਜਿੱਥੇ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਉੱਥੇ ਰੋਸ ਮਾਰਚ ਵੀ ਕੀਤਾ ਜਾ ਚੁੱਕਾ ਹੈ। ਅਕਾਲੀ ਦਲ ਅੰਮ੍ਰਿਤਸਰ ਦੇ ਸੂਬਾ ਆਗੂ ਨਰਿੰਦਰ ਸਿੰਘ ਕਾਲਾਬੂਲਾ ਨੇ ਦੱਸਿਆ ਕਿ ਪਹਿਲੀ ਸਤੰਬਰ ਨੂੰ ਫੈਕਟਰੀ ਅੱਗੇ ਇਲਾਕੇ ਦੇ ਲੋਕਾਂ ਦੀ ਵੱਡੀ ਇਕੱਤਰਤਾ ਕੀਤੀ ਜਾ ਰਹੀ ਹੈ, ਜਿਸ ਵਿੱਚ ਸੰਘਰਸ਼ ਦੀ ਅਗਲੀ ਵਿਉਂਤਬੰਦੀ ਤੈਅ ਕੀਤੀ ਜਾਵੇਗੀ। ਸਰਪੰਚ ਬੀਬੀ ਦੇ ਪੁੱਤਰ ਮਨਪ੍ਰੀਤ ਸ਼ਰਮਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਈ ਵਾਰ ਬੇਨਤੀਆਂ ਕੀਤੀਆਂ ਜਾ ਚੁੱਕੀਆਂ ਹਨ। ਫੈਕਟਰੀ ਮੈਨੇਜਮੈਂਟ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਧਰਨਾ ਖ਼ਤਮ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ, ਪਰ ਹਾਲੇ ਮਾਮਲਾ ਕੋਈ ਤਣ-ਪੱਤਣ ਨਹੀਂ ਲੱਗਿਆ। ਫੈਕਟਰੀ ਮੈਨੇਜਮੈਂਟ ਦੇ ਮੈਨੇਜਰ ਜੇ ਪੀ ਸ਼ਰਮਾ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਉਹ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੋਈ ਵਾਤਾਵਰਨ ਪ੍ਰਦੂਸ਼ਣ ਵਾਲਾ ਕੰਮ ਨਹੀਂ ਕਰ ਰਹੇ। ਉਨ੍ਹਾਂ ਇਹ ਵੀ ਕਿਹਾ ਸੀ ਕਿ ਇਲਾਕੇ ਦਾ ਕੋਈ ਵੀ ਜ਼ਿੰਮੇਵਾਰ ਵਿਅਕਤੀ ਜਾਂ ਸੰਸਥਾ ਫੈਕਟਰੀ ਵਿੱਚ ਆ ਕੇ ਆਪਣੇ ਪੱਧਰ ’ਤੇ ਜਾਂਚ-ਪੜਤਾਲ ਕਰਕੇ ਆਪਣੇ ਸ਼ੰਕੇ ਦੂਰ ਕਰ ਸਕਦੀ ਹੈ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

