ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਸਮਾਗਮ
ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ। ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਜਸਪ੍ਰੀਤ ਸਿੰਘ ਜੋਸ਼ ਦੇ ਢਾਡੀ ਜਥੇ ਨੇ...
Advertisement
ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਨੌਵੀਂ ਕਰਹਾਲੀ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ।
ਸਮਾਗਮ ਦੌਰਾਨ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਅਤੇ ਜਸਪ੍ਰੀਤ ਸਿੰਘ ਜੋਸ਼ ਦੇ ਢਾਡੀ ਜਥੇ ਨੇ ਗੁਰਬਾਣੀ ਅਤੇ ਗੁਰੂ ਤੇਗ ਬਹਾਦਰ ਜੀ ਸਣੇ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਲਾਸਾਨੀ ਸ਼ਹਾਦਤ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਗੁਰਤਾ ਗੱਦੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਸੰਗਤਾਂ ਨੇ ਪੂਰਨ ਸ਼ਰਧਾ ਅਤੇ ਭਾਵਨਾ ਨਾਲ ਗੁਰੂ ਸਾਹਿਬ ਦੀ ਬਾਣੀ ਦਾ ਆਨੰਦ ਮਾਣਿਆ।
Advertisement
ਸਮਾਗਮ ਦੌਰਾਨ ਪੀਆਰਟੀਸੀ ਦੇ ਰਣਜੋਧ ਸਿੰਘ ਹਡਾਣਾ, ਗੁਰਦੇਵ ਸਿੰਘ ਟਿਵਾਣਾ, ਬੀਡੀਪੀਓ ਸਮਾਣਾ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਈ।
Advertisement
