ਬਜ਼ੁਰਗਾਂ ਦੇ ਸਨਮਾਨ ਅਤੇ ਵਾਤਾਵਰਨ ਨੂੰ ਸਮਰਪਿਤ ਸਮਾਗਮ
ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਵਿੱਚ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਬਜੁਰਗਾਂ ਦੇ ਸਤਿਕਾਰ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਤੋਂ ਪਹਿਲਾਂ ਪੈਨਸ਼ਨਰ ਆਗੂ ਪੀ ਪੀ ਸ਼ਰਮਾ ਅਤੇ ਗੁਰਦਿੱਤ ਸਿੰਘ ਰਾਏ...
Advertisement
ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਵਿੱਚ ਸੰਗਰੂਰ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਰਾਜ ਕੁਮਾਰ ਅਰੋੜਾ ਦੀ ਪ੍ਰਧਾਨਗੀ ਹੇਠ ਬਜੁਰਗਾਂ ਦੇ ਸਤਿਕਾਰ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਤੋਂ ਪਹਿਲਾਂ ਪੈਨਸ਼ਨਰ ਆਗੂ ਪੀ ਪੀ ਸ਼ਰਮਾ ਅਤੇ ਗੁਰਦਿੱਤ ਸਿੰਘ ਰਾਏ ਦੇ ਪਿਛਲੇ ਦਿਨੀਂ ਹੋਏ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੌਨ ਵੀ ਰੱਖਿਆ। ਜਸਵੀਰ ਸਿੰਘ ਖਾਲਸਾ ਅਤੇ ਮਾਸਟਰ ਸੱਤਦੇਵ ਸ਼ਰਮਾ ਵੱਲੋ ਕੀਤੇ ਮੰਚ ਸੰਚਾਲਨ ਦੌਰਾਨ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਬਜ਼ੁਰਗਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਪਲੀਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋ ਵੱਧ ਪੌਦੇ ਲਾਉਣੇ ਚਾਹੀਦੇ ਹਨ। ਚੇਅਰਮੈਨ ਰਵਿੰਦਰ ਸਿੰਘ ਗੁੱਡੂ ਨੇ ਸਾਰਿਆਂ ਨੂੰ ਤੰਦਰੁਸਤ ਰਹਿਣ ਲਈ ਯੋਗਾ ਕਰਨ ਦੀ ਅਪੀਲ ਕੀਤੀ। ਕਲਾਕਾਰ ਪੰਡਤ ਸ਼ਿਵ ਚਰਨ ਅੰਬਾਲਵੀ ਨੇ ਧਾਰਮਿਕ ਗੀਤ ਪੇਸ਼ ਕੀਤਾ। ਇਸ ਮੌਕੇ 70 ਤੋਂ 80 ਸਾਲ ਦੇ ਵੱਧ ਉਮਰ ਦੇ ਪੈਨਸ਼ਨਰਾਂ ਨੂੰ ਸਨਮਾਨਿਤ ਕੀਤਾ ਗਿਆ।
Advertisement
Advertisement
×

