ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ
ਸੰਤ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਅਗਵਾਈ ਅਤੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਬਿੱਲਾ ਦੀ ਦੇਖ-ਰੇਖ ਹੇਠਾਂ ਗੁਰਦੁਆਰਾ ਸਾਹਿਬ ਬਿਸ਼ਨ ਨਗਰ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ...
ਸੰਤ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਅਗਵਾਈ ਅਤੇ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਬਿੱਲਾ ਦੀ ਦੇਖ-ਰੇਖ ਹੇਠਾਂ ਗੁਰਦੁਆਰਾ ਸਾਹਿਬ ਬਿਸ਼ਨ ਨਗਰ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਅਤੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਵੱਲੋਂ ਮਨਾਇਆ ਗਿਆ। ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਸਮੇਤ ਸੰਤ ਜਸਪਾਲ ਸਿੰਘ ਬੁਰਜ ਲਿੱਟਾ, ਸੰਤ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਸੰਤ ਬਾਬਾ ਅਮਰਜੀਤ ਸਿੰਘ ਚਮਕੌਰ ਸਹਿਬ ਵਾਲੇ, ਬਾਬਾ ਕੁਲਦੀਪ ਸਿੰਘ ਚੌਹਾਣੇ ਤੇ ਸੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਵਾਲਿਆਂ ਵੀ ਵਿਸ਼ੇਸ਼ ਤੌਰ ’ਤੇ ਪੁੱਜੇ। ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜ ਕੇ ਨਿਹਾਲ ਕੀਤਾ। ਹੈੱਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਭਾਈ ਰਜਿੰਦਰ ਸਿੰਘ ਪਟਿਆਲਾ, ਭਾਈ ਗੁਰਦੀਪ ਸਿੰਘ ਬਿੱਟੂ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਪਟਿਆਲਾ ਤੇ ਮਲਕੀਤ ਸਿੰਘ ਢੀਂਡਸਾ ਆਦਿ ਵੀ ਮੌਜੂਦ ਸਨ।