ਵਿਸ਼ਵਕਰਮਾ ਦਿਹਾੜੇ ਨੂੰ ਸਮਰਪਿਤ ਸਮਾਗਮ
ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਾਮ ਨਗਰ ਵਿੱਚ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕੀਤਾ ਗਿਆ। ਸਮਾਗਮ ਵਿਚ ਆਮ ਆਦਮੀ ਪਾਰਟੀ ਟ੍ਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ,...
Advertisement
ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਸ਼ਾਮ ਨਗਰ ਵਿੱਚ ਭਗਵਾਨ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਵੱਲੋਂ ਵਿਸ਼ੇਸ਼ ਧਾਰਮਿਕ ਸਮਾਗਮ ਕੀਤਾ ਗਿਆ। ਸਮਾਗਮ ਵਿਚ ਆਮ ਆਦਮੀ ਪਾਰਟੀ ਟ੍ਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਧਮੋਲੀ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਭਾਜਪਾ ਆਗੂ ਜਗਦੀਸ਼ ਕੁਮਾਰ ਜੱਗਾ ਵਿਸ਼ੇਸ਼ ਮਹਿਮਾਨਾਂ ਵਜੋਂ ਪਹੁੰਚੇ। ਇਸ ਮੌਕੇ ਭਗਵਾਨ ਵਿਸ਼ਵਕਰਮਾ ਦੇ ਗੁਣਗਾਣ ਕਰਦਿਆਂ ਕੀਰਤਨ ਕੀਤਾ ਗਿਆ ਅਤੇ ਧਾਰਮਿਕ ਭਜਨ ਗਾਏ ਗਏ। ਪ੍ਰਬੰਧਕ ਕਮੇਟੀ ਵੱਲੋਂ ਸਾਰੇ ਆਏ ਸ਼ਰਧਾਲੂਆਂ ਲਈ ਵਿਸ਼ਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ। ਸਾਰੇ ਆਗੂਆਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਨੇ ਮਿਹਨਤ, ਕਲਾ ਤੇ ਨਵਚੇਤਨਾ ਦਾ ਪ੍ਰਤੀਕ ਬਣ ਕੇ ਸਾਨੂੰ ਜੀਵਨ ਵਿਚ ਕਾਰੀਗਰੀ ਅਤੇ ਇਮਾਨਦਾਰੀ ਦਾ ਪਾਠ ਪੜ੍ਹਾਇਆ ਹੈ। ਸਮਾਗਮ ਦੇ ਅੰਤ ’ਤੇ ਅਰਦਾਸ ਕਰਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ ਅਤੇ ਪਹੁੰਚੇ ਹੋਏ ਮਹਿਮਾਨਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਲਵਿੰਦਰ ਸਿੰਘ, ਕੀਰਤ ਸਿੰਘ ਸੇਹਰਾ, ਬਿਕਰਮਜੀਤ ਸਿੰਘ ਨਲਾਸ ਰੋਡ, ਹਰਦੀਪ ਸਿੰਘ ਟਿੰਕੂ ਧਮੋਲੀ ਤੇ ਹਰਮਨਪ੍ਰੀਤ ਸਿੰਘ ਜੁਗਨੂੰ ਹਾਜ਼ਰ ਸਨ।
Advertisement
Advertisement