Every Friday ਨਿਗਮ ਵਿੱਚ ਲੱਗੇਗਾ ਸੁਵਿਧਾ ਕੈਂਪ: ਮੇਅਰ
ਮੌਕੇ ’ਤੇ ਮਿਲੇਗੀ ਪਲਾਟਾਂ ਦੀ ਐੱਨ ਓ ਸੀ ਤੇ ਰਿਹਾਇਸ਼ੀ ਨਕਸ਼ਿਆਂ ਦੀ ਮਨਜ਼ੂਰ
ਨਗਰ ਨਿਗਮ ਵਿੱਚ ਆਮ ਲੋਕਾਂ ਨੂੰ ਰਿਹਾਇਸ਼ੀ ਨਕਸ਼ੇ ਪਾਸ ਕਰਵਾਉਣ ਅਤੇ ਪਲਾਟਾਂ ਦੀ ਐੱਨ ਓ ਸੀ ਪ੍ਰਾਪਤ ਕਰਨ ਵਿੱਚ ਆ ਰਹੀਆਂ ਦਿੱਕਤਾਂ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਪੈਂਡੰਸੀ ਨੂੰ ਦੂਰ ਕਰਨ ਲਈ ਨਗਰ ਨਿਗਮ ਵੱਲੋਂ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਸ਼ੁੱਕਰਵਾਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਰਿਹਾਇਸ਼ੀ ਨਕਸ਼ਿਆਂ ਅਤੇ ਪਲਾਟਾਂ ਦੀ ਐੱਨ ਓਸੀ ਸਬੰਧੀ ਆਮ ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਦੇ ਮੱਦੇਨਜ਼ਰ ਅੱਜ ਬਿਲਡਿੰਗ ਸ਼ਾਖਾ ਦੇ ਅਧਿਕਾਰੀਆਂ ਅਤੇ ਨਗਰ ਨਿਗਮ ਦੇ ਅਪਰੂਵਡ ਆਰਕੀਟੈਕਟਾਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਹ ਫੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਹਰ ਸ਼ੁੱਕਰਵਾਰ ਸਵੇਰੇ 8.30 ਵਜੇ ਨਗਰ ਨਿਗਮ ਦੇ ਡਾ. ਭੀਮ ਰਾਓ ਅੰਬੇਡਕਰ ਹਾਲ ਵਿੱਚ ਸੁਵਿਧਾ ਕੈਂਪ ਲਗਾਇਆ ਜਾਵੇ। ਇਹ ਕੈਂਪ 5 ਜੂਨ ਤੋਂ ਸ਼ੁਰੂ ਹੋਣਗੇ। ਕੈਂਪਾਂ ਦੇ ਓਵਰਆਲ ਇੰਚਾਰਜ ਨੀਰਜ ਭੱਟੀ, ਮਿਉਂਸਿਪਲ ਟਾਊਨ ਪਲਾਨਰ ਹੋਣਗੇ। ਇਸ ਮੌਕੇ ਮਿਉਂਸਿਪਲ ਕੌਂਸਲਰ ਰਾਜੂ ਸਾਹਨੀ ਵੀ ਹਾਜ਼ਰ ਸਨ।

