ਪੱਤਰ ਪ੍ਰੇਰਕ
ਦੇਵੀਗੜ੍ਹ, 13 ਅਕਤੂਬਰ
ਮਾਰਕੀਟ ਕਮੇਟੀ ਦੂਧਨਸਾਧਾਂ ਅਧੀਨ ਆਉਂਦੀ ਅਨਾਜ ਮੰਡੀ ਦੇਵੀਗੜ੍ਹ ਵਿੱਚ ਮੰਡੀ ਸੁਪਰਵਾਈਜ਼ਰ ਸਾਹਿਲ ਜਿੰਦਲ ਵੱਲੋਂ ਆਪਣੇ ਮੁਲਾਜ਼ਮ ਸਾਥੀਆਂ ਨਾਲ ਅਨਾਜ ਮੰਡੀ ਵਿੱਚ ਆੜ੍ਹਤੀਆਂ ਦੇ ਕੰਡਿਆਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੰਡਿਆਂ ਦਾ ਤੋਲ ਸਹੀ ਪਾਇਆ ਗਿਆ। ਮੰਡੀ ਸੁਪਰਵਾਈਜ਼ਰ ਸਾਹਿਲ ਜਿੰਦਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਮੰਡੀ ਵਿੱਚ ਕਿਸਾਨਾਂ ਦੀ ਕਿਸੇ ਵੀ ਕਿਸਮ ਦੀ ਲੁੱਟ ਖਸੁੱਟ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਰਾਂ ਕਿਹਾ ਕਿ ਮਾਰਕੀਟ ਕਮੇਟੀ ਵੱਲੋਂ ਕਿਸਾਨਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਦਾ ਪੁਖਤਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਵੀਗੜ੍ਹ ਮੰਡੀ ਵਿੱਚ ਪਨਗਰੇਨ ਅਤੇ ਪਨਸਪ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਸ ਦੌਰਾਨ ਉਨ੍ਹਾਂ ਨਾਲ ਮਿਲਨਦੀਪ ਸਿੰਘ ਕਲਰਕ, ਗਗਨਦੀਪ ਸਿੰਘ, ਅਰਸ਼ਦੀਪ ਸਿੰਘ, ਦਲਜੀਤ ਸਿੰਘ ਵੀ ਮੌਜੂਦ ਸਨ।