ਹੈਂਡਬਾਲ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀਆਂ ਵਿਦਿਆਰਥਣਾਂ ਨੇ ਬੀਤੇ ਦਿਨ ਪੋਲੋਗਰਾਊਂਡ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਇਸ ਦੌਰਾਨ ਹਰਨਿਮਰਤ ਕੌਰ ਬਾਰਵੀਂ ਜਮਾਤ ਨੇ ਅੰਡਰ-19...
Advertisement
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੀਆਂ ਵਿਦਿਆਰਥਣਾਂ ਨੇ ਬੀਤੇ ਦਿਨ ਪੋਲੋਗਰਾਊਂਡ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਹੈਂਡਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ ਭਾਗ ਲਿਆ। ਇਸ ਦੌਰਾਨ ਹਰਨਿਮਰਤ ਕੌਰ ਬਾਰਵੀਂ ਜਮਾਤ ਨੇ ਅੰਡਰ-19 ਸ਼੍ਰੇਣੀ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ ਅਤੇ ਜ਼ਿਲ੍ਹਾ ਪੱਧਰੀ ਖਿਡਾਰਨ ਵਜੋਂ ਚੁਣੀ ਗਈ ਅਤੇ ਨੂਰ ਛੇਵੀਂ ਜਮਾਤ ਨੇ ਅੰਡਰ-14 ਸ਼੍ਰੇਣੀ ਵਿੱਚ ਸੋਨ ਤਗ਼ਮਾ ਜਿੱਤਿਆ। ਕੋਚ ਸਮੀਰ ਮੁਹੰਮਦ, ਸਕੂਲ ਚੇਅਰਮੈਨ ਰਵਿੰਦਰ ਕੌਰ, ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਿੰਸੀਪਲ ਮਮਤਾ ਮੱਕੜ ਅਤੇ ਸਟਾਫ ਨੇ ਵਿਦਿਆਰਥਣਾਂ ਨੂੰ ਵਧਾਈਆਂ ਦਿੱਤੀਆਂ।
Advertisement
Advertisement