ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਖੋ-ਖੋ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ’ਤੇ ਖੇਡ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਡੀ ਐੱਸ ਸੀ ਡਾ. ਦਲਜੀਤ ਸਿੰਘ ਨੇ ਦੱਸਿਆ ਅੰਡਰ-19 ਲੜਕੀਆਂ ਦੇ ਖੋ-ਖੋ...
ਜੇਤੂ ਟੀਮਾਂ ਨਾਲ ਖਿਡਾਰੀਆਂ ਦੇ ਕੋਚ ਤੇ ਅਧਿਕਾਰੀ। 
Advertisement

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ’ਤੇ ਖੇਡ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਡੀ ਐੱਸ ਸੀ ਡਾ. ਦਲਜੀਤ ਸਿੰਘ ਨੇ ਦੱਸਿਆ ਅੰਡਰ-19 ਲੜਕੀਆਂ ਦੇ ਖੋ-ਖੋ ਅੰਤਰ ਜ਼ਿਲ੍ਹਾ ਮੁਕਾਬਲੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪੋਲੋ ਗਰਾਊਂਡ ਪਟਿਆਲਾ ਵਿੱਚ ਕਰਵਾਏ ਜਾ ਰਹੇ ਹਨ। ਅੱਜ ਦੇ ਖੋ-ਖੋ ਮੁਕਾਬਲਿਆਂ ਵਿੱਚ ਮੁਕਤਸਰ ਸਾਹਿਬ ਨੇ ਮੋਹਾਲੀ, ਪਟਿਆਲਾ ਨੇ ਬਠਿੰਡਾ, ਸ਼ਹੀਦ ਭਗਤ ਸਿੰਘ ਨਗਰ ਨੇ ਕਪੂਰਥਲਾ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਫਰੀਦਕੋਟ, ਲੁਧਿਆਣਾ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ, ਰੂਪਨਗਰ ਨੇ ਮੋਗਾ, ਜਲੰਧਰ ਨੇ ਗੁਰਦਾਸਪੁਰ, ਫ਼ਿਰੋਜ਼ਪੁਰ ਨੇ ਬਰਨਾਲਾ ਨੂੰ ਹਰਾਇਆ।

Advertisement

Advertisement
Show comments