ਵਾਲੀਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ
ਅੰਤਰ ਸਕੂਲ ਵਾਲੀਬਾਲ ਟੂਰਨਾਮੈਂਟ ਨਵਨੀਤ ਪਬਲਿਕ ਸਕੂਲ, ਨਾਭਾ ਵੱਲੋਂ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੇ ਸਹਿਯੋਗ ਨਾਲ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ (ਘੱਗਾ) ਦਫ਼ਤਰੀ ਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਚੇਅਰਮੈਨ ਡਾ. ਅੰਮ੍ਰਿਤਪਾਲ ਸਿੰਘ ਕਾਲੇਕਾ ਨੇ...
Advertisement
ਅੰਤਰ ਸਕੂਲ ਵਾਲੀਬਾਲ ਟੂਰਨਾਮੈਂਟ ਨਵਨੀਤ ਪਬਲਿਕ ਸਕੂਲ, ਨਾਭਾ ਵੱਲੋਂ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ ਦੇ ਸਹਿਯੋਗ ਨਾਲ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ (ਘੱਗਾ) ਦਫ਼ਤਰੀ ਵਾਲਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਚੇਅਰਮੈਨ ਡਾ. ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਦੱਸਿਆ ਕਿ ਅੰਡਰ-19 ਮੁੰਡਿਆਂ ਦੀ ਟੀਮ ਨੇ ਦੂਜਾ ਸਥਾਨ ਅਤੇ ਅੰਡਰ-14 ਮੁੰਡਿਆਂ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ। ਸਕੂਲ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਦੋਵਾਂ ਟੀਮਾਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਲਈ ਮੁਬਾਰਕਬਾਦ ਦਿੱਤੀ ਤੇ ਕੋਚ ਰਵਿੰਦਰ ਸਿੰਘ, ਅਭਿਨਵ ਸ਼ਰਮਾ ਅਤੇ ਰੋਹਿਤ ਕੁਮਾਰ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਆਗਾਮੀ ਮੁਕਾਬਲਿਆਂ ਵਿੱਚ ਵੀ ਉੱਚ ਪ੍ਰਦਰਸ਼ਨ ਜਾਰੀ ਰੱਖਣ ਲਈ ਪ੍ਰੇਰਿਆ।
Advertisement
Advertisement
