ਪਟਿਆਲਾ: ਪਿੰਡ ਧਰੇੜੀ ਜੱਟਾਂ ਵਿੱਚ ਪਰਾਲੀ ਦੀ ਸਾਂਭ ਸੰਭਾਲ ਅਤੇ ਝੋਨੇ ਦੀ ਕਾਸ਼ਤ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਵਿਚ ਧਰੇੜੀ ਜੱਟਾਂ, ਆਲਮਪੁਰ, ਮਿੱਠੂ ਮਾਜਰਾ ਅਤੇ ਚਮਾਰਹੇੜੀ ਦੇ ਅਗਾਂਹਵਧੂ ਕਿਸਾਨਾਂ ਨੇ ਹਿੱਸਾ ਲਿਆ। ਅਗਾਂਹਵਧੂ ਕਿਸਾਨ ਦਿਲਬਾਗ ਸਿੰਘ ਨੇ ਹਾਜ਼ਰ ਕਿਸਾਨਾਂ ਨੂੰ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਦਾ ਤਜਰਬਾ ਸਾਂਝਾ ਕੀਤਾ। ਖੇਤੀਬਾੜੀ ਵਿਸਥਾਰ ਅਫ਼ਸਰ ਡਾ. ਰਵਿੰਦਰਪਾਲ ਸਿੰਘ ਚੱਠਾ ਨੇ ਪਰਾਲੀ ਪ੍ਰਬੰਧਨ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ। ਕੈਂਪ ਵਿਚ ਸਹਿਕਾਰੀ ਸਭਾ ਧਰੇੜੀ ਜੱਟਾਂ ਦੇ ਸਕੱਤਰ ਦਰਸ਼ਨ ਸਿੰਘ, ਸੀਨੀਅਰ ਪ੍ਰਧਾਨ ਜਸਵੀਰ ਸਿੰਘ, ਇੰਦਰਜੀਤ ਸਿੰਘ, ਸਰਪੰਚ ਹਰਿੰਦਰ ਸਿੰਘ ਸ਼ਾਮਲ ਸਨ। -ਖੇਤਰੀ ਪ੍ਰਤੀਨਿਧ