ਮੀਰਾਂਪੁਰ ਕਾਲਜ ’ਚ ਅੱਖਾਂ ਦਾ ਮੁਆਇਨਾ ਕੈਂਪ
ਵਿਦਿਆਰਥੀਆਂ ਨੂੰ ਸਿਹਤ ਸੰਭਾਲ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ
Advertisement
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿੱਚ ਐੱਨ ਐੱਸ ਐੱਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਵੱਲੋਂ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਗਲੋਬਲ ਆਈ ਹਸਪਤਾਲ ਤੋਂ ਡਾਕਟਰਾਂ ਦੀ ਟੀਮ ਨੇ ਅੱਖਾਂ ਨਾਲ ਸਬੰਧਿਤ ਕਈ ਟੈਸਟ ਕੀਤੇ। ਇਸ ਮੌਕੇ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਕਾਲਜ ਵੱਲੋਂ ਸਿਹਤ ਜਾਗਰੂਕਤਾ ਲਈ ਸਮੇਂ-ਸਮੇਂ ’ਤੇ ਅਜਿਹੇ ਕੈਂਪ ਲਗਾਏ ਜਾਂਦੇ ਹਨ। ਕੈਂਪ ਦਾ ਮਕਸਦ ਵਿਦਿਆਰਥੀਆਂ ਨੂੰ ਅੱਖਾਂ ਦੀ ਸੰਭਾਲ ਅਤੇ ਸਹੀ ਸਮੇਂ ਜਾਂਚ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਸੀ। ਇਸ ਮੌਕੇ ਅਸਿਸਟੈਂਟ ਪ੍ਰੋ. ਜਸਵੀਰ ਕੌਰ ਨੇ ਕੈਂਪ ਨੂੰ ਸਫਲ ਬਣਾਉਣ ਵਿੱਚ ਯੋਗਦਾਨ ਪਾਉਣ ਵਾਲੀ ਮੈਡੀਕਲ ਟੀਮ, ਐੱਨ ਐੱਸ ਐੱਸ ਵਾਲੰਟੀਅਰਾਂ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ।
Advertisement
ਕੈਂਪ ਦੇ ਅੰਤ ਵਿੱਚ ਡਾਕਟਰਾਂ ਦੀ ਟੀਮ ਨੂੰ ਧਰਮ ਅਧਿਐਨ ਮੰਚ ਵੱਲੋਂ ਸਨਮਾਨਿਆ ਗਿਆ। ਇਸ ਮੌਕੇ ਡਾ. ਨਿਸ਼ੂ ਗਰਗ, ਡਾ. ਪੂਨਮ, ਰੁਪਿੰਦਰ ਕੌਰ ਅਤੇ ਸੁਖਜੀਤ ਕੌਰ ਹਾਜ਼ਰ ਸਨ।
Advertisement
