ਦਰਸ਼ਨ ਆਸ਼ਟ ਦਾ ਰੂ-ਬ-ਰੂ ਸਮਾਗਮ
ਸਰਕਾਰੀ ਐਮੀਨੈਂਸ ਸਕੂਲ ਘੱਗਾ ਵਿਖੇ ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ ਵਿਜੇਤਾ, ਸਟੇਟ ਐਵਾਰਡੀ ਅਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨਾਲ ਰੁਬਰੂ ਕਰਵਾਇਆ ਗਿਆ। ਪ੍ਰਿੰਸੀਪਲ ਸੁਖਜਿੰਦਰ ਕੌਰ ਨੇ ਸਵਾਗਤੀ ਸ਼ਬਦ ਕਹੇ। ਡਾ. ਦਰਸ਼ਨ ਸਿੰਘ ਆਸ਼ਟ ਨੇ ਵਿਦਿਅਰਥੀਆਂ...
Advertisement
ਸਰਕਾਰੀ ਐਮੀਨੈਂਸ ਸਕੂਲ ਘੱਗਾ ਵਿਖੇ ਸਾਹਿਤ ਅਕਾਦਮੀ ਬਾਲ ਸਾਹਿਤ ਪੁਰਸਕਾਰ ਵਿਜੇਤਾ, ਸਟੇਟ ਐਵਾਰਡੀ ਅਤੇ ਸ਼੍ਰੋਮਣੀ ਪੰਜਾਬੀ ਬਾਲ ਸਾਹਿਤ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਨਾਲ ਰੁਬਰੂ ਕਰਵਾਇਆ ਗਿਆ। ਪ੍ਰਿੰਸੀਪਲ ਸੁਖਜਿੰਦਰ ਕੌਰ ਨੇ ਸਵਾਗਤੀ ਸ਼ਬਦ ਕਹੇ। ਡਾ. ਦਰਸ਼ਨ ਸਿੰਘ ਆਸ਼ਟ ਨੇ ਵਿਦਿਅਰਥੀਆਂ ਨੂੰ ਸੰਬੋਧਨ ਕਰਦਿਆਂ ਲਗਭਗ 40 ਸਾਲ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ, ਸਾਹਿਤ, ਸੱਭਿਆਚਾਰ ਅਤੇ ਮੁੱਲਵਾਨ ਪਿਛੋਕੜ ਨਾਲ ਜੁੜਨ ਦੀ ਲੋੜ ਹੈ। ਮੰਚ ਸੰਚਾਲਨ ਲੈਕਚਰਾਰ ਕਿਰਨ ਬਾਲਾ ਨੇ ਕੀਤਾ। ਇਸ ਮੌਕੇ ਕੁਲਵੰਤ ਰਿਖੀ, ਰਾਜ ਕੁਮਾਰ ਸਿੰਗਲਾ, ਹਰਪਾਲ ਸਨੇਹੀ ਤੇ ਦਵਿੰਦਰ ਸਿੰਘ ਹਾਜ਼ਰ ਸਨ।
Advertisement