ਗੁਜਰਾਤ ਤੋਂ ਆਏ ਪਰਿਵਾਰ ਵੱਲੋਂ ਹੜ੍ਹ ਪੀੜਤਾਂ ਦੀ ਮਦਦ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਪ੍ਰਭਾਵਿਤ ਇਲਾਕਿਆਂ ਵਿਚ ਜਿੱਥੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਵੱਖ ਵੱਖ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਭਾਈਚਾਰੇ ਦੇ ਲੋਕਾਂ ਵੱਲੋਂ ਅੱਗੇ ਆ ਕੇ ਆਪਣਾ ਅਹਿਮ ਯੋਗਦਾਨ ਪਾਇਆ...
ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕ ਮੀਤ ਮੈਨੇਜਰ ਜਸਵਿੰਦਰ ਸਿੰਘ ਨੂੰ ਹੜ੍ਹ ਪੀੜਤਾਂ ਲਈ ਨਕਦੀ ਸੌਂਪਦੇ ਹੋਏ।
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਦੀ ਮਾਰ ਹੇਠ ਆਏ ਪ੍ਰਭਾਵਿਤ ਇਲਾਕਿਆਂ ਵਿਚ ਜਿੱਥੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ਹੈ, ਉੱਥੇ ਹੀ ਵੱਖ ਵੱਖ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਭਾਈਚਾਰੇ ਦੇ ਲੋਕਾਂ ਵੱਲੋਂ ਅੱਗੇ ਆ ਕੇ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕਾਂ ਨੂੰ ਗੁਜਰਾਤ ਤੋਂ ਆਏ ਇਕ ਪਰਿਵਾਰ ਵੱਲੋਂ 51,000 ਰੁਪਏ ਦੀ ਨਕਦ ਸਹਾਇਤਾ ਰਾਸ਼ੀ ਹੜ੍ਹ ਪੀੜਤਾਂ ਲਈ ਦਿੱਤੀ ਗਈ ਹੈ। ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਦੂਰ ਦੁਰਾਡੇ ਤੋਂ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਗੁਰੂ ਘਰ ਵੱਡੀ ਆਸਥਾ ਰੱਖਣ ਵਾਲੇ ਜਾਵੇਦ ਖ਼ਾਨ ਸਰਪੰਚ ਪਿੰਡ ਡਾਂਗੀਆਂ, ਜੋ ਜ਼ਿਲ੍ਹਾ ਬਨਾਸ ਕਾਂਠਾ ਗੁਜਰਾਤ ਦੇ ਰਹਿਣ ਵਾਲੇ ਪਰਿਵਾਰ ਨੇ ਹੜ੍ਹ ਪੀੜਤਾਂ ਲਈ 51,000 ਰੁਪਏ ਦੀ ਨਕਦ ਰਾਸ਼ੀ ਸੌਂਪੀ ਹੈ।
Advertisement
Advertisement