ਪੈਰਾਡਾਈਜ਼ ਸਕੂਲ ’ਚ ਫੈਂਸੀ ਡਰੈੱਸ ਮੁਕਾਬਲੇ
ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਦਫ਼ਤਰੀਵਾਲਾ ’ਚ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 200 ਵਿਦਿਆਰਥੀਆਂ ਨੇ ਹਿੱਸਾ ਲਿਆ। ਵੱਖ-ਵੱਖ ਪੁਸ਼ਾਕਾਂ ਵਿੱਚ ਸੱਜ ਕੇ ਆਏ ਵਿਦਿਆਰਥੀਆਂ ਨੇ ਧਰਤ, ਪਾਣੀ ਅਤੇ ਦਰਖੱਤ ਬਚਾਉ, ਸਿਹਤਮੰਦ...
Advertisement
ਦਿ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਦਫ਼ਤਰੀਵਾਲਾ ’ਚ ਨਰਸਰੀ ਤੋਂ ਪਹਿਲੀ ਜਮਾਤ ਦੇ ਵਿਦਿਆਰਥੀਆਂ ਦੇ ਫੈਂਸੀ ਡਰੈੱਸ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ 200 ਵਿਦਿਆਰਥੀਆਂ ਨੇ ਹਿੱਸਾ ਲਿਆ। ਵੱਖ-ਵੱਖ ਪੁਸ਼ਾਕਾਂ ਵਿੱਚ ਸੱਜ ਕੇ ਆਏ ਵਿਦਿਆਰਥੀਆਂ ਨੇ ਧਰਤ, ਪਾਣੀ ਅਤੇ ਦਰਖੱਤ ਬਚਾਉ, ਸਿਹਤਮੰਦ ਖਾਣਾ ਖਾਉਣ ਤੇ ਬੇਟੀ ਬਚਾਉਣ ਬਾਰੇ ਜਾਗਰੂਕ ਕੀਤਾ। ਵੱਖ-ਵੱਖ ਸੂਬਿਆਂ ਦੇ ਸੱਭਿਆਚਾਰ ਨੂੰ ਪੇਸ਼ ਕਰਦੀਆਂ ਪੁਸ਼ਾਕਾਂ ਅਤੇ ਨਾਚਾਂ ਦੀ ਪੇਸ਼ਕਾਰੀ ਕੀਤੀ। ਇਸ ਮੌਕੇ ਹਿਊਮਨ ਜੈਨੇਟਿਕਸ ਵਿਭਾਗ ਦੀ ਮੁਖੀ ਡਾ. ਗਨਜਿੰਦਰ ਕੌਰ ਨੇ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ। ਸਕੂਲ ਚੇਅਰਮੈਨ ਡਾ. ਅੰਮ੍ਰਿਤਪਾਲ ਸਿੰਘ ਕਾਲੇਕਾ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਜੇਤੂ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਵੱਲੋਂ ਇਨਾਮ ਵੰਡੇ ਗਏ। ਅਖੀਰ ਵਿੱਚ ਸਕੂਲ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਧੰਨਵਾਦ ਕੀਤਾ।
Advertisement
Advertisement