ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
ਪੱਤਰ ਪ੍ਰੇਰਕਸਮਾਣਾ, 11 ਦਸੰਬਰ ਹਲਕਾ ਸਮਾਣਾ ਦੇ ਪਿੰਡ ਕੁਤਬਨਪੁਰ ’ਚ ਖੇਤੀ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐੱਸਆਈ ਸ਼ਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਵਿੰਦਰ ਸਿੰਘ (40) ਪੁੱਤਰ ਹਰਬੰਸ...
Advertisement
ਪੱਤਰ ਪ੍ਰੇਰਕਸਮਾਣਾ, 11 ਦਸੰਬਰ
ਹਲਕਾ ਸਮਾਣਾ ਦੇ ਪਿੰਡ ਕੁਤਬਨਪੁਰ ’ਚ ਖੇਤੀ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਇੱਕ ਕਿਸਾਨ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਸਿਟੀ ਪੁਲੀਸ ਦੇ ਏਐੱਸਆਈ ਸ਼ਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਵਿੰਦਰ ਸਿੰਘ (40) ਪੁੱਤਰ ਹਰਬੰਸ ਸਿੰਘ ਦੀ ਪਤਨੀ ਕੁਲਜਿੰਦਰ ਕੌਰ ਵੱਲੋਂ ਦਰਜ ਕਰਵਾਏ ਬਿਆਨਾਂ ਅਨੁਸਾਰ ਉਸ ਦਾ ਪਤੀ ਆਪਣੇ ਭਰਾ ਜਤਿੰਦਰ ਸਿੰਘ ਨਾਲ ਅੱਜ ਸਵੇਰੇ ਖੇਤਾਂ ’ਚ ਪਾਣੀ ਲਗਾਉਣ ਲਈ ਗਿਆ ਸੀ। ਇਸੇ ਦੌਰਾਨ ਹਰਵਿੰਦਰ ਸਿੰਘ ਜਦੋਂ ਮੋਟਰ ਚਲਾਉਣ ਲੱਗਿਆ ਤਾਂ ਕਰੰਟ ਲੱਗਣ ਨਾਲ ਉਹ ਜ਼ਮੀਨ ’ਤੇ ਡਿੱਗ ਗਿਆ। ਹਰਵਿੰਦਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਉਸ ਨੁੂੰ ਸਿਵਲ ਹਸਪਤਾਲ ਸਮਾਣਾ ਲਿਆਇਆ, ਜਿੱਥੇ ਮੌਜੂਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਐਲਾਨ ਦਿੱਤਾ। ਅਧਿਕਾਰੀ ਅਨੁਸਾਰ ਦਰਜ ਬਿਆਨਾਂ ਦੇ ਆਧਾਰ ’ਤੇ ਧਾਰਾ 194 ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ।
Advertisement
Advertisement