DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕਿਸਾਨ ਜਥੇਬੰਦੀਆਂ ਨੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਥਾਈਂ ਰੋਸ ਮੁਜ਼ਾਹਰੇ

  • fb
  • twitter
  • whatsapp
  • whatsapp
featured-img featured-img
ਕਾਲਾਝਾੜ ਪਲਾਜ਼ਾ ’ਤੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।
Advertisement

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ-ਚੰਡੀਗੜ੍ਹ ਸੜਕ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਨੂੰ ਪਰਚੀ ਮੁਕਤ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਭਾ ਕਿ ਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਭਾ ਕਿ ਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਭਾ ਕਿ ਯੂ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਕਿਰਨਜੀਤ ਸਿੰਘ ਸੇਖੋਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਭਾਰਤ ਅਮਰੀਕਾ ਵਪਾਰਕ ਸਮਝੌਤਾ ਕਰ ਕੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਦੁਕਾਨਦਾਰਾਂ ਨੂੰ ਬਰਬਾਦ ਕਰਨ ਦਾ ਫੈਸਲਾ ਕਰ ਲਿਆ ਹੈ। ਧਰਨੇ ਦੌਰਾਨ ਜੰਤਰ ਮੰਤਰ ਦਿੱਲੀ ਅਤੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ’ਤੇ ਹੋਏ ਲਾਠੀਚਾਰਜ ਦੀ ਨਿਖੇਧੀ ਕੀਤੀ ਗਈ।

ਸਨੌਰ (ਖੇਤਰੀ ਪ੍ਰਤੀਨਿਧ): ਕਿਸਾਨਾਂ, ਖਾਸ ਕਰਕੇ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਵੱਲੋਂ ਜ਼ੀਰਕਪੁਰ-ਬਠਿੰਡਾ ਕੌਮੀ ਮਾਰਗ ’ਤੇ ਸਥਿਤ ਧਰੇੜੀ ਜੱਟਾਂ ਟੌਲ ਪਲਾਜ਼ਾ ’ਤੇ ਧਰਨਾ ਦਿੰਦਿਆਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਗਿਆ। ਕਿਸਾਨਾਂ ਨੇ ਤਿੰਨ ਘੰਟੇ ਇਹ ਟੌਲ ਪਲਾਜ਼ਾ ਦੁਪਹਿਰ 12 ਤੋਂ 3 ਵਜੇ ਤੱਕ ਪਰਚੀ ਮੁਕਤ ਵੀ ਰੱਖਿਆ। ਉਂਜ, ਸਬੰਧਤ ਕੰਪਨੀ ਨੇ ਵੀ ਸਹਿਯੋਗ ਕਰਦਿਆਂ ਤਿੰਨ ਘੰਟੇ ਟੌਲ ਨੂੰ ਪਰਚੀ-ਮੁਕਤ ਰੱਖਿਆ। ਕੌਮੀ ਆਗੂ ਰਾਮਿੰਦਰ ਪਟਿਆਲਾ ਮੁਤਾਬਕ ਟੌਲ ਪਲਾਜ਼ਾ ਵਾਲੇ ਧਰਨੇ ਦੀ ਅਗਵਾਈ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਅਤੇ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਮਾਸਟਰ ਬਲਰਾਜ ਜੋਸ਼ੀ ਸਮੇਤ ਆਲ ਇੰਡੀਆ ਕਿਸਾਨ ਫੈੱਡਰੇਸ਼ਨ ਦੇ ਆਗੂਆਂ ਧਰਮਪਾਲ ਸ਼ੀਲ, ਪਵਨ ਕੁਮਾਰ ਸੋਗਲਪੁਰ ਤੇ ਸੂਬਾਈ ਮੁਲਾਜ਼ਮ ਆਗੂ ਦਰਸ਼ਨ ਬੇਲੂਮਾਜਰਾ ਨੇ ਕੀਤੀ।

Advertisement

ਘੱਗਾ (ਰਵੇਲ ਸਿੰਘ ਭਿੰਡਰ): ਨੇੜਲੇ ਟੌਲ ਪਲਾਜ਼ਾ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪਲਾਜ਼ਾ ਨੂੰ ਆਮ ਲੋਕਾਂ ਲਈ ਮੁਫ਼ਤ ਕਰ ਦਿੱਤਾ ਗਿਆ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ), ਭਾਰਤੀ ਕਿਸਾਨ ਕ੍ਰਾਂਤੀਕਾਰੀ ਯੂਨੀਅਨ ਤੇ ਹੋਰ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਅਮਰੀਕ ਸਿੰਘ ਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਕਮੇਟੀ ਮੈਂਬਰ ਜਰਨੈਲ ਸਿੰਘ ਨੇ ਕਿਹਾ ਕਿ ਜੇਕਰ ਇਹ ਸਮਝੌਤਾ ਲਾਗੂ ਹੁੰਦਾ ਹੈ ਤਾਂ ਇਸ ਦਾ ਸਿੱਧਾ ਅਸਰ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਉਦਯੋਗਾਂ ’ਤੇ ਪਵੇਗਾ।

Advertisement

ਵਪਾਰ ਸਮਝੌਤਾ ਖੇਤੀ ਨੂੰ ਤਬਾਹ ਕਰ ਦੇਵੇਗਾ: ਮੌਲਵੀਵਾਲਾ

ਪਾਤੜਾਂ (ਗੁਰਨਾਮ ਸਿੰਘ ਚੌਹਾਨ): ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਕੀਤੇ ਜਾਣ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਪਿੰਡ ਗੋਬਿੰਦਪੁਰਾ ਪੈਂਦ ਟੌਲ ਪਲਾਜ਼ਾ ’ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ ਤੋਂ ਦਿੱਲੀ ਜਾਣ ਵਾਲੇ ਵਾਹਨ 12 ਤੋਂ ਤਿੰਨ ਵਜੇ ਤੱਕ ਬਿਨਾਂ ਪਰਚੀ ਤੋਂ ਲੰਘਾਏ। ਕੁੱਲ ਹਿੰਦ ਕਿਸਾਨ ਸਭਾ 1936 ਦੇ ਸੂਬਾ ਡਿਪਟੀ ਜਨਰਲ ਸਕੱਤਰ ਕੁਲਵੰਤ ਸਿੰਘ ਮੌਲਵੀਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਹਰਿਆਊ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਰਾਸ, ਜਮਹੂਰੀ ਕਿਸਾਨ ਸਭਾ ਦੇ ਆਗੂ ਮਲਕੀਤ ਸਿੰਘ ਨਿਆਲ, ਹਰਭਜਨ ਸਿੰਘ ਧੂਹੜ ਨੇ ਕਿਹਾ ਕਿ ਸਮਝੌਤੇ ਉੱਤੇ ਦਸਤਖਤ ਕੀਤੇ ਜਾਣ ਨਾਲ ਦੇਸ਼ ਦੀ ਕਿਸਾਨੀ ਤਬਾਹ ਹੋ ਜਾਵੇਗੀ।

Advertisement
×