Farmer Suicide: ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲਿਆ
ਨੇੜਲੇ ਪਿੰਡ ਛਾਜਲੀ ਦੇ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਲਿਆ। ਪੁਲੀਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ (32) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਛਾਜਲੀ ਜੋ ਛੋਟਾ ਕਿਸਾਨ ਸੀ। ਉਸ...
Advertisement
ਨੇੜਲੇ ਪਿੰਡ ਛਾਜਲੀ ਦੇ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਫਾਹਾ ਲੈ ਲਿਆ। ਪੁਲੀਸ ਥਾਣਾ ਛਾਜਲੀ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਹਰਵਿੰਦਰ ਸਿੰਘ (32) ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਛਾਜਲੀ ਜੋ ਛੋਟਾ ਕਿਸਾਨ ਸੀ। ਉਸ ਦੇ ਸਿਰ ਕਰੀਬ ਨੌਂ ਦਸ ਲੱਖ ਰੁਪਏ ਸਰਕਾਰੀ ਅਤੇ ਗੈਰਸਰਕਾਰੀ ਕਰਜ਼ਾ ਸੀ। ਘਰ ਦੀ ਆਰਥਿਕ ਤੰਗੀ ਕਾਰਨ ਉਹ ਹੁਣ ਮੋੜਨ ਤੋਂ ਅਸਮਰੱਥ ਸੀ। ਇਸੇ ਕਾਰਨ ਉਸ ਨੇ ਆਪਣੇ ਖੇਤ ਵਿਚ ਜਾ ਕੇ ਟਿਊਬਵੈਲ ਵਾਲੇ ਕੋਠੇ ਦੇ ਗਾਡਰ ਨਾਲ ਫਾਹਾ ਲੈ ਲਿਆ। ਮ੍ਰਿਤਕ ਦੀ ਪਤਨੀ ਕਰਮਜੀਤ ਕੌਰ ਦੇ ਬਿਆਨਾਂ ’ਤੇ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਰਿਵਾਰ ਵਿੱਚ ਵਿਧਵਾ ਮਾਂ ਤੋਂ ਇਲਾਵਾ ਪਤਨੀ 10 ਸਾਲ ਦੀ ਧੀ ਅਤੇ 7 ਸਾਲ ਦਾ ਪੁੱਤਰ ਹੈ।
Advertisement
Advertisement
×

