DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਰਿਆਊ ਮਾਮਲੇ ਦੇ ਕੇਸ ਤੋਂ ਬਰੀ ਕਿਸਾਨਾਂ ਦਾ ਸਨਮਾਨ

ਕਾਰਪੋਰੇਟਾਂ ਸਣੇ ਲੈਂਡ ਮਾਫੀਆ ਦੀ ਜ਼ਮੀਨ ’ਤੇ ਅੱਖ : ਡਾ. ਦਰਸ਼ਨ ਪਾਲ

  • fb
  • twitter
  • whatsapp
  • whatsapp
featured-img featured-img
ਕਿਸਾਨ ਆਗੂਆਂ ਦਾ ਸਨਮਾਨ ਕਰਦੇ ਹੋਏ ਡਾ. ਦਰਸ਼ਨ ਪਾਲ ਅਤੇ ਹੋਰ।
Advertisement
ਪਿੰਡ ਹਰਿਆਊ ਖੁਰਦ ਦੀ ਪੰਚਾਇਤੀ ਜ਼ਮੀਨ ’ਤੇ ਲੰਬੇ ਸਮੇਂ ਤੋਂ ਖੇਤੀ ਕਰ ਕੇ ਆਪਣੇ ਪਰਿਵਾਰਾਂ ਦਾ ਪੇਟ ਪਾਲਣ ਵਾਲੇ ਕਿਸਾਨਾਂ ਤੋਂ ਸਰਕਾਰ ਵੱਲੋਂ ਜ਼ਮੀਨ ਦਾ ਕਬਜ਼ਾ ਛੁਡਵਾਉਣ ਖ਼ਿਲਾਫ਼ ਲੋਕਾਂ ਵੱਲੋਂ ਕੀਤੇ ਸੰਘਰਸ਼ ਦੇ ਮਾਮਲੇ ’ਚ ਜੇਲ੍ਹ ਜਾਣ ਵਾਲੇ ਜ਼ਮਾਨਤ ’ਤੇ ਚੱਲ ਰਹੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨਾਲ ਸੰਬੰਧਿਤ ਕਿਸਾਨ ਆਗੂਆਂ, ਸੰਘਰਸ਼ਸ਼ੀਲ ਕਿਸਾਨਾਂ ਅਤੇ ਸੰਘਰਸ਼ ਵਿੱਚ ਸਾਥ ਦੇਣ ਵਾਲਿਆਂ ਨੂੰ ਕੇਸ ਵਿਚੋਂ ਬਰੀ ਹੋਣ ’ਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਵਿਸ਼ੇਸ਼ ਸਮਾਗਮ ਕਰ ਕੇ ਸਨਮਾਨਿਤ ਕੀਤਾ ਗਿਆ। ਸੰਘਰਸ਼ਸ਼ੀਲ ਕਿਸਾਨਾਂ ਵੱਲੋਂ ਗੁਰਦੁਆਰਾ ਸਾਹਿਬ ਹਰਿਆਊ ਖੁਰਦ ਵਿੱਚ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਨੇ ਦੱਸਿਆ ਕਿ 6 ਅਗਸਤ 2015 ਨੂੰ ਹਰਿਆਊ ਖੁਰਦ ਵਿਖੇ ਪੁਲੀਸ ਵੱਲੋਂ ਕੀਤੇ ਗਏ ਜਬਰ ਦੌਰਾਨ ਵੱਡੇ ਪੱਧਰ ਉੱਤੇ ਆਬਾਦਕਾਰ ਕਿਸਾਨਾਂ ਨੂੰ ਉਜਾੜਨ ਲਈ ਨਾ ਸਿਰਫ ਲਾਠੀਚਾਰਜ ਕੀਤਾ ਸਗੋਂ ਉਨ੍ਹਾਂ ਦੇ ਘਰਾਂ ਦੀ ਵੱਡੇ ਪੱਧਰ ਉੱਤੇ ਭੰਨਤੋੜ ਕੀਤੀ ਗਈ। ਇਸ ਕਬਜ਼ਾ ਕਾਰਵਾਈ ਦੌਰਾਨ ਸੰਘਰਸ਼ਸ਼ੀਲ ਕਿਸਾਨਾਂ ਸਮੇਤ ਵੱਖ ਵੱਖ ਜਥੇਬੰਦੀਆਂ ਨਾਲ ਸੰਬੰਧਿਤ 22 ਕਿਸਾਨ ਆਗੂਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ, ਕਿਸਾਨ ਜਥੇਬੰਦੀਆਂ ਵੱਲੋਂ ਲੜੇ ਘੋਲ ਸਦਕਾ ਕਿਸਾਨਾਂ ਨੂੰ ਉਸ ਸਮੇਂ ਜ਼ਮਾਨਤ ਤੇ ਛੱਡਿਆ ਗਿਆ ਸੀ ਪਰ ਅਦਾਲਤੀ ਪ੍ਰਕਿਰਿਆ ਦੌਰਾਨ ਕੁਝ ਦਿਨ ਪਹਿਲਾਂ 11 ਸਾਲ ਬਾਅਦ ਕਿਸਾਨਾਂ ਨੂੰ ਬਾਇੱਜ਼ਤ ਬਰੀ ਕੀਤਾ ਗਿਆ ਹੈ। ਤਿੰਨ ਕਿਸਾਨ ਵਿਛੋੜਾ ਦੇ ਗਏ ਹਨ ਜਿਸ ਕਰ ਕੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਰਪੋਰੇਟਾਂ ਸਣੇ ਲੈਂਡ ਮਾਫੀਆ ਦੀ ਜ਼ਮੀਨ ਉਤੇ ਅੱਖ ਹੈ। ਜੰਗਲਾਤ ਵਿਭਾਗ ਦੀਆਂ ਜ਼ਮੀਨਾਂ, ਪੰਚਾਇਤੀ ਅਤੇ ਗਊ ਚਰਾਂਦਾਂ ਵਰਗੀਆਂ ਸਾਂਝੀਆਂ ਜ਼ਮੀਨਾਂ ਉੱਤੇ ਵੱਡੀਆਂ ਕੰਪਨੀਆਂ, ਰਾਜਨੀਤਕ ਲੀਡਰਾਂ ਅਤੇ ਪੁਲੀਸ ਅਫ਼ਸਰਾਂ ਵੱਲੋਂ ਕਬਜ਼ੇ ਕੀਤੇ ਜਾ ਰਹੇ ਹਨ। ਇਸ ਲਈ ਕਿਸਾਨਾਂ ਨੂੰ ਹਮੇਸ਼ਾ ਚੋਕਸ ਰਹਿਣਾ ਪਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਹਰਿਆਊ, ਸਮਾਜ ਸੇਵੀ ਆਗੂ ਪਲਵਿੰਦਰ ਕੌਰ, ਐਡਵੋਕੇਟ ਰਾਜੀਵ ਲੋਹਟਬੱਧੀ, ਸਤਵੰਤ ਸਿੰਘ ਵਜੀਦਪੁਰ, ਪ੍ਰੋਫੈਸਰ ਬਾਵਾ ਸਿੰਘ ਆਦਿ ਹਾਜ਼ਰ ਸਨ।

Advertisement

Advertisement

Advertisement
×