ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਨਲਾਸ ਥਰਮਲ ਪਲਾਂਟ ਅੱਗੇ ਧਰਨਾ

ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਨਲਾਸ ਥਰਮਲ ਪਲਾਂਟ ਅੱਗੇ ਧਰਨਾ

ਨਾਭਾ ਪਾਵਰ ਥਰਮਲ ਪਲਾਂਟ ਦੇ ਬਾਹਰ ਧਰਨਾ ਦਿੰਦੇ ਹੋਏ ਕਿਸਾਨ-ਮਜ਼ਦੂਰ।

ਬਹਾਦਰ ਸਿੰਘ ਮਰਦਾਂਪੁਰ
ਰਾਜਪੁਰਾ, 25 ਜਨਵਰੀ

ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਅਤੇ ਕੰਟਰੈਕਟ ਵਰਕਰਜ਼ ਯੂਨੀਅਨ ਨਾਭਾ ਪਾਵਰ ਥਰਮਲ ਪਲਾਂਟ ਨਲਾਸ ਵੱਲੋਂ ਥਰਮਲ ਪਲਾਂਟ ਵਰਕਰਾਂ ਤੇ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨਿਆਲ, ਜ਼ਿਲ੍ਹਾ ਮੀਤ ਪ੍ਰਧਾਨ ਕਰਨੈਲ ਸਿੰਘ ਲੰਗ, ਗੁਰਦੇਵ ਸਿੰਘ ਗੱਜੂਮਾਜਰਾ, ਮੇਜਰ ਸਿੰਘ ਊਗਾਣੀ, ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਸਪਾਲ ਸਿੰਘ ਤੇ ਕ੍ਰਿਸ਼ਨ ਚੰਦ ਦੀ ਸਾਂਝੀ ਅਗਵਾਈ ਵਿੱਚ ਨਾਭਾ ਪਾਵਰ ਥਰਮਲ ਪਲਾਂਟ ਨਲਾਸ ਦੇ ਗੇਟ ਅੱਗੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਵੱਲੋਂ ਥਰਮਲ ਪਲਾਂਟ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਮੰਗ ਕੀਤੀ ਕਿ ਥਰਮਲ ਪਲਾਂਟ ਮੈਨੇਜਮੈਂਟ ਵੱਲੋਂ ਸੱਤ ਸਾਲ ਪਹਿਲਾਂ ਨੌਕਰੀਓਂ ਹਟਾਏ ਗਏ ਪਲਾਂਟ ਦੇ 12 ਵਰਕਰਾਂ ਨੂੰ ਨੌਕਰੀ ’ਤੇ ਬਹਾਲ ਕੀਤਾ ਜਾਵੇ, ਕਿਰਤ ਕਾਨੂੰਨਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਇਲਾਕੇ ਦੇ ਲੋਕਾਂ ਨੂੰ ਵਧੇਰੇ ਰੁਜ਼ਗਾਰ ਦਿੱਤਾ ਜਾਵੇ, ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਨਿਯਮਾਂ ਮੁਤਾਬਕ ਗ੍ਰੀਨ ਬੈਲਟ ਬਣਾਈ ਜਾਵੇ ਸਮੇਤ ਹੋਰ ਮੰਗਾਂ ਮੰਨੀਆਂ ਜਾਣ। ਆਗੂਆਂ ਆਖਿਆ ਕੇ ਮੈਨੇਜਮੈਂਟ ਅਤੇ ਅੰਦੋਲਨਕਾਰੀ ਆਗੂਆਂ ਦੀ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਅੱਜ ਸ਼ਾਮ ਹੋਣ ਵਾਲੀ ਮੀਟਿੰਗ ਦੌਰਾਨ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਥਰਮਲ ਪਲਾਂਟ ਦੇ ਸਾਰੇ ਗੇਟਾਂ ਨੂੰ ਪੱਕੇ ਤੌਰ ’ਤੇ ਬੰਦ ਕਰਕੇ ਉਨ੍ਹਾਂ ਰਾਹੀਂ ਕਿਸੇ ਵੀ ਵਿਅਕਤੀ ਦਾ ਪਲਾਂਟ ਅੰਦਰ ਆਉਣਾ-ਜਾਣਾ ਰੋਕਿਆ ਜਾਵੇਗਾ। ਇਸ ਤੋਂ ਇਲਾਵਾ ਥਰਮਲ ਨੂੰ ਆਉਂਦੀ ਰੇਲਵੇ ਲਾਈਨ ’ਤੇ ਧਰਨਾ ਲਗਾ ਕੇ ਕੋਲੇ ਦੀ ਸਪਲਾਈ ਰੋਕ ਦਿੱਤੀ ਜਾਵੇਗੀ। ਇਸ ਮੌਕੇ ਜਸਵੰਤ ਸਿੰਘ ਭਗੜਾਨਾ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ ਸੀਲ, ਸਰਬਜੀਤ ਸਿੰਘ ਤੇ ਦਲਬਾਰਾ ਸਿੰਘ ਨੇ ਵਿਚਾਰ ਪ੍ਰਗਟ ਕੀਤੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All