ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨਾਂ ਵੱਲੋਂ ਐੱਸ ਡੀ ਐੱਮ ਦਫ਼ਤਰ ਅੱਗੇ ਧਰਨੇ ਦਾ ਐਲਾਨ

ਕੇਂਦਰ ਸਰਕਾਰ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਬਣਾਏ ਜਾ ਰਹੇ ਦਿੱਲੀ-ਜੰਮੂ-ਕੱਟੜਾ ਐਕਸਪ੍ਰੈੱਸਵੇਅ ਲਈ ਐਕੁਆਇਰ ਕੀਤੀ ਜ਼ਮੀਨ ਕਾਰਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਬਲਾਕ ਪਾਤੜਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ...
ਪਾਤੜਾਂ ਵਿੱਚ ਮੀਟਿੰਗ ਕਰਦੇ ਹੋਏ ਕਿਸਾਨ ਯੂਨੀਅਨ ਆਜ਼ਾਦ ਦੇ ਕਾਰਕੁਨ।
Advertisement

ਕੇਂਦਰ ਸਰਕਾਰ ਵੱਲੋਂ ਭਾਰਤਮਾਲਾ ਪ੍ਰਾਜੈਕਟ ਤਹਿਤ ਬਣਾਏ ਜਾ ਰਹੇ ਦਿੱਲੀ-ਜੰਮੂ-ਕੱਟੜਾ ਐਕਸਪ੍ਰੈੱਸਵੇਅ ਲਈ ਐਕੁਆਇਰ ਕੀਤੀ ਜ਼ਮੀਨ ਕਾਰਨ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਬਲਾਕ ਪਾਤੜਾਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਵਿਰੁੱਧ ਰੋਸ ਪ੍ਰਗਟ ਕਰਦਿਆਂ 26 ਸਤੰਬਰ ਨੂੰ ਐੱਸ ਡੀ ਐੱਮ ਦਫ਼ਤਰ ਪਾਤੜਾਂ ਅੱਗੇ ਧਰਨਾ ਦੇਣ ਫ਼ੈਸਲਾ ਕੀਤਾ ਗਿਆ। ਜਥੇਬੰਦੀ ਦੇ ਸੂਬਾ ਆਗੂ ਮਨਜੀਤ ਸਿੰਘ ਨਿਆਲ ਨੇ ਦੱਸਿਆ ਕਿ ਪਾਤੜਾਂ ਤਹਿਸੀਲ ਦੇ ਗਿਆਰਾਂ ਪਿੰਡਾਂ ਦੀ ਲਗਪਗ 700 ਏਕੜ ਜ਼ਮੀਨ ਐਕੁਆਇਰ ਕੀਤੇ ਜਾਣ ਕਾਰਨ ਕਿਸਾਨਾਂ ਦੀ ਜ਼ਮੀਨਾਂ ਦੋਫਾੜ ਹੋਣ ਤੇ ਖੇਤਾਂ ਨੂੰ ਜਾਂਦੇ ਰਸਤੇ ਖਤਮ ਹੋ ਗਏ। ਉਨ੍ਹਾਂ ਦੱਸਿਆ ਕਿ ਰਸਤਿਆਂ ’ਚ ਪਾਣੀ ਲਈ ਦੱਬੀਆਂ ਪਾਈਪਲਾਈਨਾਂ ਦਾ ਮੁਆਵਜ਼ਾ, ਕਮਿਸ਼ਨਰ ਦੇ ਚੱਲ ਰਹੇ ਕੇਸਾਂ ਦਾ ਮੁਆਵਜ਼ਾ ਤੇ ਫ਼ਲਦਾਰ ਪੌਦਿਆਂ ਦਾ ਮੁਆਵਜ਼ਾ ਆਦਿ ਲਈ ਧਰਨਾ ਦਿੱਤਾ ਗਿਆ ਸੀ। ਇਸ ਦੌਰਾਨ ਅਧਿਆਕਾਰੀਆਂ ਨੇ ਧਰਨੇ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਵਾਆਦਾ ਕੀਤਾ ਸੀ ਕਿ ਜਲਦ ਹੀ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ ਪਰ ਦੋ ਸਾਲ ਬੀਤਣ ਮਗਰੋਂ ਵੀ ਮੰਗਾਂ ਪੂਰੀਆਂ ਨਹੀਂ ਕੀਤੀਆਂ। ਇਸ ਮੌਕੇ ਜ਼ਿਲ੍ਹਾ ਆਗੂ ਯਾਦਵਿੰਦਰ ਸਿੰਘ ਬੂਰੜ, ਮਨਦੀਪ ਸਿੰਘ ਭੂਤਗੜ੍ਹ ਤੇ ਗੁਰਜਿੰਦਰ ਸਿੰਘ ਹਾਜ਼ਰ ਸਨ।

Advertisement
Advertisement
Show comments