ਸਰਕਾਰ ਦੀਆਂ ਨੀਤੀਆਂ ਕਾਰਨ ਕਿਸਾਨ ਪ੍ਰੇਸ਼ਾਨ: ਮੋਹਿਤ ਮਹਿੰਦਰਾ
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਇੱਥੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਦੁੱਖ ਸਹਿਣ ਕਰ ਰਹੇ ਪੰਜਾਬ ਦੇ ਕਿਸਾਨ ਅਜੇ ਵੀ ਸਰਕਾਰ ਦੀਆਂ ਨੀਤੀਆਂ...
Advertisement
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਇੱਥੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਹੜ੍ਹਾਂ ਕਾਰਨ ਹੋਈ ਤਬਾਹੀ ਦਾ ਦੁੱਖ ਸਹਿਣ ਕਰ ਰਹੇ ਪੰਜਾਬ ਦੇ ਕਿਸਾਨ ਅਜੇ ਵੀ ਸਰਕਾਰ ਦੀਆਂ ਨੀਤੀਆਂ ਤੇ ਢਿੱਲੀ ਕਾਰਗੁਜ਼ਾਰੀ ਕਾਰਨ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਵਿੱਚ ਹੋ ਰਹੀ ਬੇਵਜ੍ਹਾ ਦੇਰੀ ਕਾਰਨ ਕਿਸਾਨਾਂ ਦੀ ਹਾਲਤ ਹੋਰ ਖ਼ਰਾਬ ਹੋ ਰਹੀ ਹੈ। ਜਿਹੜੇ ਕਿਸਾਨ ਆਪਣੀਆਂ ਫ਼ਸਲਾਂ ਗੁਆ ਬੈਠੇ ਹਨ, ਉਹ ਅੱਜ ਸਰਕਾਰ ਵੱਲੋਂ ਮੁਆਵਜ਼ੇ ਦੀ ਉਮੀਦ ਵਿੱਚ ਨਿਰਾਸ਼ ਹੋ ਕੇ ਘਰ ਬੈਠੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
Advertisement
Advertisement
×