DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Farmers Block Khanauri-Kaithal Road: ਕਿਸਾਨਾਂ ਨੇ ਖਨੌਰੀ-ਕੈਥਲ ਰੋਡ ਜਾਮ ਕੀਤੀ

ਸਖ਼ਤ ਕਾਰਵਾਈ ਦੀ ਚਿਤਾਵਨੀ ਮਗਰੋਂ ਜਾਮ ਖੋਲ੍ਹਿਆ

  • fb
  • twitter
  • whatsapp
  • whatsapp
featured-img featured-img
ਖਨੌਰੀ-ਕੈਥਲ ਸੜਕ ’ਤੇ ਧਰਨਾ ਦਿੰਦੇ ਹੋਏ ਕਿਸਾਨ।
Advertisement

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਦੇ ਦਾਅਵਿਆਂ ਦੇ ਚੱਲਦਿਆਂ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਤੋਂ ਭੜਕੇ ਕਿਸਾਨਾਂ ਨੇ ਸ਼ੇਰਗੜ੍ਹ ਬਿਜਲੀ ਗਰਿੱਡ ਸਾਹਮਣੇ ਧਰਨਾ ਦਿੱਤਾ ਤੇ ਖਨੌਰੀ-ਕੈਥਲ ਰੋਡ ਉੱਤੇ ਆਵਾਜਾਈ ਠੱਪ ਕੀਤੀ। ਇਕੱਤਰ ਹੋਏ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਪਾਵਰਕੌਮ ਖਿਲਾਫ਼ ਨਾਅਰੇਬਾਜ਼ੀ ਕੀਤੀ। ਭਾਰਤੀ ਕਿਸਾਨ ਯੂਨੀਅਨ (ਖੋਸਾ) ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਸ਼ੇਰਗੜ੍ਹ ਨੇ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਦਿਨ ਵੇਲੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਬਦਕਿਸਮਤੀ ਦੀ ਗੱਲ ਹੈ ਕਿ ਸ਼ੇਰਗੜ੍ਹ ਗਰਿੱਡ ਤੋਂ ਚੱਲਣ ਵਾਲੇ ਫੀਡਰਾਂ ਉੱਤੇ ਕਿਸਾਨਾਂ ਨੂੰ ਦਿਨ ਵੇਲੇ ਤਾਂ ਕੀ ਰਾਤ ਵੇਲੇ ਵੀ ਬਿਜਲੀ ਸਪਲਾਈ ਪੂਰੀ ਨਹੀਂ ਮਿਲ ਰਹੀ। ਚਾਰ-ਚਾਰ ਪੰਜ-ਪੰਜ ਘੰਟਿਆਂ ਦੇ ਘੱਟ ਲਾਏ ਜਾ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਸਾਉਣੀ ਦੇ ਸੀਜ਼ਨ ਦੌਰਾਨ ਲੱਗੀ ਔੜ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰ ਆਪਣੇ ਵਾਅਦਿਆਂ ਮੁਤਾਬਿਕ ਕਿਸਾਨਾਂ ਨੂੰ ਬਿਜਲੀ ਸਪਲਾਈ ਮੁਹੱਈਆ ਕਰਵਾਏ। ਉਨ੍ਹਾਂ ਚਿਤਾਵਨੀ ਦਿੱਤੀ ਕਿ ਐਕਸੀਅਨ ਪਾਵਰਕੌਮ ਪਾਤੜਾਂ ਵੱਲੋਂ ਦਿੱਤੇ ਗਏ ਗਏ ਭਰੋਸੇ ਮਗਰੋਂ ਬੇਸ਼ੱਕ ਜਾਮ ਖੋਲ੍ਹ ਦਿੱਤਾ ਗਿਆ ਹੈ ਪਰ ਜੇ ਪਾਵਰਕੌਮ ਨੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਦਿੱਤੀ ਤਾਂ ਉਹ ਸਖ਼ਤ ਐਕਸ਼ਨ ਲੈਣ ਲਈ ਮਜਬੂਰ ਹੋਣਗੇ। ਇਸ ਮੌਕੇ ਸੁਖਵਿੰਦਰ ਸਿੰਘ ਤੇਈਪੁਰ, ਪਲਵਿੰਦਰ ਸਿੰਘ, ਜੈਲਾ ਸਿੰਘ, ਪ੍ਰਤਾਪ ਸਿੰਘ ਸੰਧੂ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ ਮਤੌਲੀ, ਹਰਪਾਲ ਸਿੰਘ ਲਹੌਰੀਆ, ਨਿਸ਼ਾਨ ਸਿੰਘ ਗੁਰੂ ਨਾਨਕਪੁਰਾ, ਸੁਰਿੰਦਰ ਸਿੰਘ, ਗੁਰਬਖਸ਼ ਸਿੰਘ, ਸੁਰਜੀਤ ਸਿੰਘ, ਸ਼ਰਨਜੀਤ ਸਿੰਘ ਚਹਿਲ ਅਵਤਾਰ ਸਿੰਘ ਕੰਬੋਜ ਅਤੇ ਜੀਤਾ ਸਿੰਘ ਸੰਧੂ ਹਾਜ਼ਰ ਸਨ।

Advertisement
Advertisement
×