ਨਿੱਜੀ ਪੱਤਰ ਪ੍ਰੇਰਕ
ਭਾਦਸੋਂ 19 ਅਪਰੈਲ
ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਦੇਸ਼ ਦਾ ਅੰਨਦਾਤਾ ਮੰਡੀ ਵਿੱਚ ਰੁਲਣ ਲਈ ਮਜਬੂਰ ਹੋ ਰਿਹਾ ਹੈ। ਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਸਰਕਾਰੀ ਖ਼ਰੀਦ 10 ਅਪਰੈਲ ਨਿਰਧਾਰਿਤ ਕੀਤੀ ਗਈ ਸੀ ਪਰ 13 ਅਪਰੈਲ ਤੋਂ ਬਾਅਦ ਬੋਲੀ ਹੀ ਨਹੀਂ ਹੋਈ ਜਿਸ ਦੇ ਰੋਸ ਵਜੋਂ ਅੱਜ ਇਕੱਠੇ ਹੋਏ ਕਿਸਾਨਾਂ ਨੇ ਬਾਰਦਾਨਾ ਨਾ ਮਿਲਣ ਕਾਰਨ ਪਟਿਆਲਾ-ਭਾਦਸੋਂ ਰੋਡ ’ਤੇ ਪਿੰਡ ਲੌਟ ਪੁਲ ਨੂੰ ਜਾਮ ਕੀਤਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਮੰਡੀਆਂ ਦੇ ਪ੍ਰਬੰਧਾਂ ਕਾਰਨ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਉਨ੍ਹਾਂ ਨੂੰ ਸਰਕਾਰ ਵੱਲੋਂ ਬਾਰਦਾਨਾ ਹੀ ਨਹੀਂ ਦਿੱਤਾ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਰੋਡ ਜਾਮ ਕੀਤਾ ਗਿਆ ਹੈ ਜਦੋਂ ਤੱਕ ਬਾਰਦਾਨਾ ਹੱਕ ਨਹੀਂ ਮਿਲਦਾ ਉਦੋਂ ਤੱਕ ਉਹ ਰੋਡ ਜਾਮ ਕਰਕੇ ਬੈਠੇ ਰਹਿਣਗੇ।