ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਘਾਟ ਪੂਰੀ ਕਰਨ ਦੀ ਮੰਗ
ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪਾਤੜਾਂ ਨੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮੁਸ਼ਕਿਲਾਂ ਦੇ ਹੱਲ ਲਈ ਐੱਸ ਡੀ ਐੱਮ ਪਾਤੜਾਂ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਮੁੱਖ ਤੌਰ ’ਤੇ ਪਰਾਲੀ ਦੇ ਨਿਪਟਾਰੇ, ਝੋਨੇ ਦੇ ਚੀਨੀ ਵਾਇਰਸ ਅਤੇ ਡੀਏਪੀ ਖਾਦ ਦੀ...
ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪਾਤੜਾਂ ਨੇ ਕਿਸਾਨਾਂ ਨੂੰ ਦਰਪੇਸ਼ ਗੰਭੀਰ ਮੁਸ਼ਕਿਲਾਂ ਦੇ ਹੱਲ ਲਈ ਐੱਸ ਡੀ ਐੱਮ ਪਾਤੜਾਂ ਨੂੰ ਮੰਗ ਪੱਤਰ ਸੌਂਪਿਆ। ਮੰਗ ਪੱਤਰ ਵਿੱਚ ਮੁੱਖ ਤੌਰ ’ਤੇ ਪਰਾਲੀ ਦੇ ਨਿਪਟਾਰੇ, ਝੋਨੇ ਦੇ ਚੀਨੀ ਵਾਇਰਸ ਅਤੇ ਡੀਏਪੀ ਖਾਦ ਦੀ ਕਮੀ ਦੇ ਮਸਲੇ ਉਠਾਏ ਗਏ। ਜਥੇਬੰਦੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਵਿੰਦਰ ਸਿੰਘ ਦੇਧਨਾ ਤੇ ਜ਼ਿਲ੍ਹਾ ਆਗੂ ਮਹਿੰਦਰ ਸਿੰਘ ਖਾਂਗ ਨੇ ਦੱਸਿਆ ਕਿ ਝੋਨੇ ਦੀ ਵਾਢੀ ਸ਼ੁਰੂ ਹੋ ਚੁੱਕੀ ਹੈ ਪਰ ਸਰਕਾਰ ਵੱਲੋਂ ਬਲਾਕ ਦੇ ਪਿੰਡਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਲੋੜੀਂਦੇ ਬੇਲਰ ਜਾਂ ਹੋਰ ਮਸ਼ੀਨਰੀ ਮੁਹੱਈਆ ਨਹੀਂ ਕਰਵਾਈ ਗਈ। ਯੂਨੀਅਨ ਨੇ ਪਿੰਡਾਂ ਵਿੱਚ ਤੁਰੰਤ ਮਸ਼ੀਨਰੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਤੋਂ ਚੀਨੀ ਵਾਇਰਸ ਕਾਰਨ ਨੁਕਸਾਨੀ ਝੋਨੇ ਦੀ ਫ਼ਸਲ ਦਾ ਮੁਆਵਜ਼ਾ ਮੰਗਿਆ। ਜ਼ਿਲ੍ਹਾ ਸਕੱਤਰ ਦਲਜਿੰਦਰ ਸਿੰਘ ਹਰਿਆਊ ਤੇ ਜ਼ਿਲ੍ਹਾ ਆਗੂ ਰਘਵੀਰ ਸਿੰਘ ਨਿਆਲ ਨੇ ਕਿਹਾ ਕਿ ਹਾੜ੍ਹੀ ਦੀਆਂ ਫ਼ਸਲਾਂ ਲਈ ਡੀਏਪੀ ਖਾਦ ਦੀ ਬਹੁਤ ਕਮੀ ਹੈ। ਉਨ੍ਹਾਂ ਮੰਗ ਕੀਤੀ ਕਿ ਸਮੇਂ ਸਿਰ ਕਣਕ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਲੋੜੀਂਦੀ ਸਪਲਾਈ ਤੁਰੰਤ ਯਕੀਨੀ ਬਣਾਈ ਜਾਵੇ। ਇਸ ਮੌਕੇ ਹਰਦੀਪ ਸਿੰਘ ਖਾਂਗ, ਕੁਲਦੀਪ ਸਿੰਘ ਨੰਬਰਦਾਰ, ਸੁਖਚੈਨ ਸਿੰਘ ਹਰਿਆਊ ਅਤੇ ਮੰਨੂ ਵਿਰਕ ਆਦਿ ਹਾਜ਼ਰ ਸਨ।