DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

power cuts: ਬਿਜਲੀ ਕੱਟਾਂ ਤੋਂ ਅੱਕੇ ਕਿਸਾਨਾਂ ਦਾ ਗਰਿੱਡ ਅੱਗੇ ਧਰਨਾ

ਸਰਕਾਰ ਵੱਲੋਂ ਲਾਏ ਜਾ ਰਹੇ ਅਣ-ਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸਮਾਣਾ ਬਿਜਲੀ ਗਰਿੱਡ ਅੱਗੇ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਸਪਲਾਈ ਨਿਯਮਤ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂ ਗੁਰਨਾਮ ਸਿੰਘ...

  • fb
  • twitter
  • whatsapp
  • whatsapp
featured-img featured-img
ਬਿਜਲੀ ਗਰਿੱਡ ਅੱਗੇ ਲਾਏ ਧਰਨੇ ਮੌਕੇ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ।
Advertisement
ਸਰਕਾਰ ਵੱਲੋਂ ਲਾਏ ਜਾ ਰਹੇ ਅਣ-ਐਲਾਨੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਸਮਾਣਾ ਬਿਜਲੀ ਗਰਿੱਡ ਅੱਗੇ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਸਪਲਾਈ ਨਿਯਮਤ ਕਰਨ ਦੀ ਮੰਗ ਕੀਤੀ। ਇਸ ਮੌਕੇ ਕਿਸਾਨ ਆਗੂ ਗੁਰਨਾਮ ਸਿੰਘ ਢੈਂਠਲ, ਰਣਜੀਤ ਸਿੰਘ ਸਵਾਜਪੁਰ, ਯਾਦਵਿੰਦਰ ਸਿੰਘ ਕੁੱਕਾ ਨੇ ਪੰਜਾਬ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਾਧੂ ਬਿਜਲੀ ਵਾਲਾ ਸੂਬਾ ਹੋਣ ਦਾ ਰਾਗ ਅਲਾਪਦੀ ਆ ਰਹੀ ਹੈ ਪਰ ਪਿਛਲੇ ਮਹੀਨੇ ਤੋਂ 7-8 ਘੰਟੇ ਬਿਜਲੀ ਕੱਟ ਲੱਗਣ ਕਾਰਨ ਆਮ ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਦੇ ਨਾਲ-ਨਾਲ ਖੇਤਾਂ ਵਿਚ ਖੜ੍ਹੀ ਮੱਕੀ ਤੇ ਸਬਜ਼ੀਆਂ ਆਦਿ ਦੀਆਂ ਫਸਲਾਂ ਪਾਣੀ ਦੀ ਘਾਟ ਕਾਰਨ ਨੁਕਸਾਨੀਆਂ ਜਾ ਰਹੀਆਂ ਹਨ। ਦੂਜੇ ਪਾਸੇ ਇਸ ਸਬੰਧੀ ਐਕਸੀਅਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਥਰਮਲਾਂ, ਗਰਿੱਡਾਂ ਤੇ ਲਾਈਨਾਂ ਦੀ ਮੁਰੰਮਤ ਕਾਰਨ ਬਿਜਲੀ ਸਪਲਾਈ ਵਿਚ ਮੁਸ਼ਕਲ ਆ ਰਹੀ ਸੀ ਪਰ 1 ਮਈ ਤੋਂ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।

Advertisement

Advertisement
Advertisement
×