ਪੱਤਰ ਪ੍ਰੇਰਕ
ਦੇਵੀਗੜ੍ਹ, 18 ਅਕਤੂਬਰ
ਅਨਾਜ ਮੰਡੀਆਂ ਵਿੱਚ ਝੋਨੇ ਦੀ ਸਮੇਂ ਸਿਰ ਖਰੀਦ ਨਾ ਹੋਣ ਕਾਰਨ ਕਿਸਾਨ ਖੱਜਲ ਖੁਆਰ ਹੋ ਰਹੇ ਹਨ ਅਤੇ ਆੜ੍ਹਤੀਆਂ ਨਾਲ ਟਕਰਾ ਪੈਦਾ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਅੱਜ ਅਨਾਜ ਮੰਡੀ ਘੜਾਮ ਵਿੱਚ ਝੋਨਾ ਵੇਚਣ ਆਏ ਕਿਸਾਨਾਂ ਦੇ ਦੁੱਖੜੇ ਸੁਣਨ ਤੋਂ ਬਾਅਦ ਕੀਤਾ। ਵਿਧਾਇਕ ਚੰਦੂਮਾਜਰਾ ਨੇ ਕਿਹਾ ਕਿ ਇਸ ਵਾਰ ਇੱਕ ਤਾਂ ਕਿਸਾਨਾਂ ਨੂੰ ਮੌਸਮ ਦੀ ਮਾਰ ਪੈ ਰਹੀ ਹੈ ਅਤੇ ਦੂਜਾ ਕੇਂਦਰ ਸਰਕਾਰ ਵਲੋਂ ਸਖਤੀ ਕਰਨ ਨਾਲ ਕਿਸਾਨ ਮੰਡੀਆਂ ਵਿੱਚ ਆਪਣਾ ਝੋਨਾ ਵੇਚਣ ਲਈ ਸੁਕਾ ਰਹੇ ਹਨ ਅਤੇ ਮੰਡੀਆਂ ਵਿੱਚ ਧੱਕੇ ਖਾ ਰਹੇ ਹਨ।