ਕਿਸਾਨ ਜਥੇਬੰਦੀ ਬਾਇਓ ਗੈਸ ਪਲਾਂਟ ਖ਼ਿਲਾਫ਼ ਨਿੱਤਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੀ ਬਲਾਕ ਟੀਮ ਵੱਲੋਂ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਪਿੰਡ ਮਕੋਰੜ ਸਾਹਿਬ ਵਿੱਚ ਪੰਚਾਇਤੀ ਜ਼ਮੀਨ ਦੇ ਤੀਹ ਕਿੱਲਿਆਂ ਵਿੱਚ ਲੱਗ ਰਹੀ ਬਾਇਓ ਗੈਸ ਪਲਾਂਟ ਦਾ ਵਿਰੋਧ ਕਰਦੀ ਸੰਘਰਸ਼ ਕਮੇਟੀ ਦੀ ਹਮਾਇਤ ਕਰਨ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਥੇਬੰਦੀ ਦੀ ਬਲਾਕ ਟੀਮ ਵੱਲੋਂ ਪ੍ਰਧਾਨ ਸੁਖਦੇਵ ਸਿੰਘ ਕੜੈਲ ਦੀ ਅਗਵਾਈ ਹੇਠ ਪਿੰਡ ਮਕੋਰੜ ਸਾਹਿਬ ਵਿੱਚ ਪੰਚਾਇਤੀ ਜ਼ਮੀਨ ਦੇ ਤੀਹ ਕਿੱਲਿਆਂ ਵਿੱਚ ਲੱਗ ਰਹੀ ਬਾਇਓ ਗੈਸ ਪਲਾਂਟ ਦਾ ਵਿਰੋਧ ਕਰਦੀ ਸੰਘਰਸ਼ ਕਮੇਟੀ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ।
ਬਲਾਕ ਜਰਨਲ ਸਕੱਤਰ ਰਿੰਕੂ ਮੂਨਕ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਦਾ ਅਪਣਾ ਕਾਨੂੰਨ ਕਹਿੰਦਾ ਹੈ ਕਿ ਜਿਹੜੀ ਜ਼ਮੀਨ ਤੋਂ ਸਾਲ ਵਿੱਚ ਦੋ ਫਸਲਾਂ ਪੈਦਾ ਕੀਤੀਆਂ ਜਾ ਸਕਦੀਆਂ ਹੋਣ ਉਸ ਉਪਜਾਊ ਜ਼ਮੀਨ ਨੂੰ ਐਕੁਆਇਰ ਨਹੀਂ ਕੀਤਾ ਜਾ ਸਕਦਾ। ਦੂਜੇ ਪਾਸੇ ਸਰਕਾਰ ਆਪਣੇ ਹੀ ਬਣਾਏ ਕਾਨੂੰਨ ਨੂੰ ਤੋੜ ਕੇ ਪੰਜਾਬ ਦੀਆਂ ਉਪਜਾਊ ਜ਼ਮੀਨਾਂ ’ਤੇ ਕਾਰਪੋਰੇਟ ਘਰਾਣਿਆਂ ਦੇ ਕਬਜ਼ੇ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕਿਸੇ ਵੀ ਕੀਮਤ ’ਤੇ ਜ਼ਮੀਨਾਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਫੈਕਟਰੀ ਚਾਰ ਪਿੰਡਾਂ ਦੀ ਆਬਾਦੀ ਵਾਲੇ ਹਿੱਸੇ ਵਿੱਚ ਲਾਈ ਜਾ ਰਹੀ ਹੈ। ਫੈਕਟਰੀ ਦਾ ਵਾਧੂ ਜ਼ਹਿਰੀਲਾ ਪਾਣੀ ਜ਼ਮੀਨ ਦੇ ਹੇਠਾਂ ਸੁੱਟਿਆ ਜਾਵੇਗਾ। ਇਸ ਨਾਲ ਕੈਂਸਰ ਵਰਗੀਆਂ ਬੀਮਾਰੀਆਂ ਫੈਲਣ ਦਾ ਖਤਰਾ ਬਣਿਆ ਰਹੇਗਾ । ਇਸ ਲਈ ਜਥੇਬੰਦੀ ਵੱਲੋਂ ਫ਼ੈਸਲਾ ਕੀਤਾ ਗਿਆ ਕਿ ਕਿਸੇ ਵੀ ਕੀਮਤ ’ਤੇ ਪਿੰਡ ਦੇ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਜ਼ਮੀਨ ਐਕੁਆਇਰ ਨਹੀਂ ਹੋਣ ਦਿੱਤੀ ਜਾਵੇਗੀ । ਇਸ ਮੌਕੇ ਬਲਾਕ ਆਗੂ ਰੋਸਨ ਮੂਨਕ, ਹੰਸਰਾਜ ਮਕੋਰੜ ਸਾਹਿਬ, ਮੇਲਾ ਸਿੰਘ ਮਕੋਰੜ ਸਾਹਿਬ, ਨਿਰਭੈ ਸਿੰਘ ਖੋਖਰ, ਜਸਵੀਰ ਸਿੰਘ ਫੂਲਦ ਨੇ ਵੀ ਸੰਬੋਧਨ ਕੀਤਾ।

