ਬਾਰਦਾਨੇ ਦੀ ਸਮੱਸਿਆ ਖ਼ਿਲਾਫ਼ ਕਿਸਾਨਾਂ ਨੇ ਧਰਨਾ ਲਾਇਆ

ਚਾਰ ਘੰਟੇ ਆਵਾਜਾਈ ਬੰਦੀ ਰੱਖੀ; ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਐੱਮਡੀ ਬਾਰਦਾਨੇ ਦੀਆਂ ਗੰਢਾਂ ਲੈ ਕੇ ਮੰਡੀ ਪਹੁੰਚੇ

ਬਾਰਦਾਨੇ ਦੀ ਸਮੱਸਿਆ ਖ਼ਿਲਾਫ਼ ਕਿਸਾਨਾਂ ਨੇ ਧਰਨਾ ਲਾਇਆ

ਪਟਿਆਲਾ ਮਾਰਗ ਤੇ ਕਸਬਾ ਭੁਨਰਹੇੜੀ ਵਿਖੇ ਬਾਰਦਾਨੇ ਦੀ ਘਾਟ ਨੂੰ ਲੈ ਕੇ ਕਿਸਾਨਾਂ ਵੱਲੋਂ ਲਾਏ ਗਏ ਜਾਮ ਦਾ ਦ੍ਰਿਸ਼।

ਮੁਖਤਿਆਰ ਸਿੰਘ ਨੌਗਾਵਾਂ

ਦੇਵੀਗੜ੍ਹ, 18 ਅਪਰੈਲ

ਹਲਕਾ ਸਨੌਰ ਦੀਆਂ ਅਨਾਜ ਮੰਡੀਆਂ ਵਿੱਚ ਬੇਸ਼ੱਕ ਕਣਕ ਦੀ ਖਰੀਦ ਸਹੀ ਢੰਗ ਨਾਲ ਚੱਲ ਰਹੀ ਹੈ ਪਰ ਕਣਕ ਦੀ ਭਰਾਈ ਲਈ ਅਨਾਜ ਮੰਡੀ ਭੁਨਰਹੇੜੀ ਵਿੱਚ ਬਾਰਦਾਨੇ ਦੀ ਬਹੁਤ ਘਾਟ ਹੈ, ਜਿਸ ਕਰ ਕੇ ਮੰਡੀਆਂ ਵਿਚ ਕਣਕ ਲੈ ਕੇ ਆਉਣ ਵਾਲੇ ਕਿਸਾਨ ਬੇਹੱਦ ਪ੍ਰੇਸ਼ਾਨ ਦਿਖਾਈ ਦੇ ਰਹੇ ਹਨ। ਇਸ ਪ੍ਰੇਸ਼ਾਨੀ ਨੂੰ ਲੈ ਕੇ ਅੱਜ ਭੁਨਰਹੇੜੀ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਕਸਬਾ ਭੁਨਰਹੇੜੀ ਵਿਚ ਪਟਿਆਲਾ-ਪਿਹੋਵਾ ਰਾਜ ਮਾਰਗ ’ਤੇ ਕਰੀਬ ਚਾਰ ਘੰਟੇ ਧਰਨਾ ਲਗਾ ਕੇ ਆਵਾਜਾਈ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ। ਇਸ ਧਰਨੇ ਦੀ ਅਗਵਾਈ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਭੁਨਰਹੇੜੀ ਦੇ ਪ੍ਰਧਾਨ ਗੁਰਚਰਨ ਸਿੰਘ ਪਰੌੜ ਤੇ ਉਨ੍ਹਾਂ ਦੇ ਸਾਥੀਆਂ ਨੇ ਕੀਤੀ।

ਇਸ ਧਰਨੇ ਨੂੰ ਹੋਰ ਬਲ ਦੇਣ ਲਈ ਭਾਰਤੀ ਕਿਸਾਨ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ, ਹਰਮੀਤ ਸਿੰਘ ਪਠਾਣਮਾਜਰਾ, ਜਗਜੀਤ ਸਿੰਘ ਕੋਹਲੀ, ਇੰਦਰਜੀਤ ਸਿੰਘ ਸੰਧੂ ਤੋਂ ਇਲਾਵਾ ਹੋਰ ਕਈ ਆਗੂ ਸ਼ਾਮਲ ਹੋਏ। ਇਸ ਮੌਕੇ ਵੱਖ-ਵੱਖ ਕਿਸਾਨ ਆਗੂਆਂ ਅਤੇ ਰਾਜਸੀ ਆਗੂਆਂ ਨੇ ਕਿਹਾ ਕਿ ਜਦੋਂ ਕਣਕ ਖੇਤਾਂ ਵਿੱਚੋਂ ਵੱਢ ਕੇ ਮੰਡੀਆਂ ਵਿੱਚ ਪਹੁੰਚ ਗਈ ਹੈ ਤਾਂ ਫਿਰ ਸਰਕਾਰ ਵੱਲੋਂ ਬਾਰਦਾਨੇ ਦੇ ਢੁੱਕਵੇਂ ਪ੍ਰਬੰਧ ਕਿਉਂ ਨਹੀਂ ਕੀਤੇ ਗਏ, ਜਿਸ ਕਰ ਕੇ ਅੱਜ ਕਣਕ ਦੀ ਭਰਾਈ ਨਹੀਂ ਹੋਈ। ਕਣਕ ਦੀ ਭਰਾਈ ਨਾ ਹੋਣ ਕਰ ਕੇ ਕਿਸਾਨਾਂ ਨੂੰ ਕਈ-ਕਈ ਦਿਨ ਅਨਾਜ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਇਸ ਮੌਕੇ ਸਾਰੇ ਆਗੂਆਂ ਨੇ ਸਰਕਾਰ ਦੇ ਮਾੜੇ ਪ੍ਰਬੰਧਾਂ ਦੀ ਨਿਖੇਧੀ ਕੀਤੀ।

ਇਸ ਸੜਕ ਜਾਮ ਦੀ ਖ਼ਬਰ ਮਿਲਦੇ ਹੀ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਐੱਮ.ਡੀ. ਅਨਾਜ ਮੰਡੀ ਭੁਨਰਹੇੜੀ ਪਹੁੰਚੇ। ਉਹ ਆਪਣੇ ਨਾਲ 43 ਗੰਢਾਂ ਬਾਰਦਾਨੇ ਦੀਆਂ ਲੈ ਕੇ ਆਏ ਸਨ। ਉਨ੍ਹਾਂ ਧਰਨਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਭਲਕੇ ਸ਼ਾਮ ਤੱਕ 50 ਗੰਢਾਂ ਬਾਰਦਾਨੇ ਦੀਆਂ ਹੋਰ ਮੰਡੀ ਵਿੱਚ ਪਹੁੰਚਾ ਦਿੱਤੀਆਂ ਜਾਣਗੀਆਂ। ਇਸ ਮਗਰੋਂ ਕਿਸਾਨ ਆਗੂਆਂ ਨੇ ਧਰਨਾ ਚੁੱਕ ਦਿੱਤਾ। ਧਰਨੇ ਵਿਚ ਗੁਰਚਰਨ ਸਿੰਘ ਪਰੌੜ, ਬੂਟਾ ਸਿੰਘ ਸ਼ਾਦੀਪੁਰ, ਸਰਬਜੀਤ ਮਾਂਗਟ, ਗੁਲਜ਼ਾਰ ਸਿੰਘ ਭੁਨਰਹੇੜੀ, ਅਜਮੇਰ ਸਿੰਘ ਸਰੁਸਤੀਗੜ੍ਹ, ਨਵੀਂ ਹਾਜੀਪੁਰ, ਬਲਕਾਰ ਸਿੰਘ ਉਪਲੀ, ਚਰਨਜੀਤ ਠਾਕਰਗੜ੍ਹ, ਗੁਰਜੀਤ ਉਪਲੀ ਤੋਂ ਇਲਾਵਾ ਵੱਡੀ ਗਿਣਤੀ ਕਿਸਾਨ ਤੇ ਹੋਰ ਆਗੂ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All