ਖੇਤਰੀ ਪ੍ਰਤੀਨਿਧ
ਪਟਿਆਲਾ, 14 ਜੂਨ
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੀ ਬਲਾਕ ਇਕਾਈ ਸਨੌਰ ਵੱਲੋਂ ਬਲਾਕ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਹੇਠ ਪਟਿਆਲਾ-ਡਕਾਲਾ ਰੋਡ ’ਤੇ ਧਰਨਾ ਦਿੱਤਾ ਗਿਆ।
ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਕੁਝ ਦਿਨ ਪਹਿਲਾਂ ਹੀ ਟਿਊਬਵੈੱਲਾਂ ਦੀਆਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲ਼ੇ ਗਰੋਹ ਦੇ ਕੁਝ ਮੈਂਬਰ ਪੁਲੀਸ ਦੇ ਹਵਾਲੇ ਕੀਤੇ ਗਏ ਸਨ ਪਰ ਪੁਲੀਸ ਨੇ ਕੋਈ ਕਾਰਵਾਈ ਕਰਨ ਦੀ ਬਜਾਏ ਇਨ੍ਹਾਂ ਨੂੰ ਛੱਡ ਦਿੱਤਾ। ਇਸ ਦੇ ਰੋਸ ਵਜੋਂ ਹੀ ਕਿਸਾਨਾਂ ਨੇ ਇਹ ਧਰਨਾ ਦਿੱਤਾ। ਇਸ ਮਗਰੋਂ ਥਾਣਾ ਪਸਿਆਣਾਂ ਦੇ ਐੱਸਐੱਚਓ ਅੰਕੁਰਦੀਪ ਸਿੰਘ ਨੇ ਆ ਕੇ ਗੱਲਬਾਤ ਕੀਤੀ ਜਿਸ ਦੌਰਾਨ ਉਨ੍ਹਾਂ ਨੇ ਮਾਮਲੇ ਦੀ ਘੋਖ ਪੜਤਾਲ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਇਹ ਧਰਨਾ ਸਮਾਪਤ ਕੀਤਾ ਗਿਆ।