DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Protest: ਪ੍ਰਸ਼ਾਸਨ ਦੀ ਬੇਰੁਖ਼ੀ ਤੋਂ ਕਿਸਾਨ ਰੋਹ ’ਚ ਆਏ

ਚੌਕ ਵਿੱਚ ਆਵਾਜਾਈ ਠੱਪ ਕੀਤੀ; ਪੁਲੀਸ ਅਧਿਕਾਰੀ ਦੇ ਭਰੋਸੇ ਮਗਰੋਂ ਜਾਮ ਖੋਲ੍ਹਿਆ

  • fb
  • twitter
  • whatsapp
  • whatsapp
featured-img featured-img
ਮਾਲੇਰਕੋਟਲਾ ਦੇ ਗਰੇਵਾਲ ਚੌਕ ’ਚ ਆਵਾਜਾਈ ਠੱਪ ਕਰਦੇ ਹੋਏ ਕਿਸਾਨ।
Advertisement

ਪਿਛਲੇ ਛੇ ਦਿਨਾਂ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਟਰਾਲੀਆਂ ਲਾ ਕੇ ਪੱਕੇ ਮੋਰਚੇ ’ਤੇ ਡਟੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਪ੍ਰਤੀ ਜ਼ਿਲ੍ਹਾ ਪ੍ਰਸਾਸ਼ਨਕ ਅਧਿਕਾਰੀਆਂ ਦੀ ਨਜ਼ਰਅੰਦਾਜ਼ੀ ਤੋਂ ਖਫ਼ਾ ਕਿਸਾਨਾਂ ਨੇ ਅੱਜ ਅਚਾਨਕ ਹੀ ਵੱਡਾ ਐਕਸ਼ਨ ਕਰਦਿਆਂ ਇੱਥੇ ਗਰੇਵਾਲ ਚੌਕ ਵਿਚ ਧਰਨਾ ਲਾ ਕੇ ਆਵਾਜਾਈ ਠੱਪ ਕਰ ਦਿੱਤੀ। ਛੇ ਦਿਨਾਂ ਤੋਂ ਸ਼ਾਂਤਮਈ ਮੋਰਚੇ ’ਤੇ ਬੈਠੇ ਕਿਸਾਨਾਂ ਵੱਲੋਂ ਅਚਾਨਕ ਹੀ ਗਰੇਵਾਲ ਚੌਕ ਵਿਚ ਆਵਾਜਾਈ ਠੱਪ ਕਰ ਦੇਣ ਦਾ ਪਤਾ ਲਗਦਿਆਂ ਹੀ ਮਾਲੇਰਕੋਟਲਾ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਮੰਗ ਕਰ ਰਹੇ ਸਨ ਕਿ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ, ਜਨਰਲ ਸਕੱਤਰ ਕੇਵਲ ਸਿੰਘ ਭੜੀ, ਜ਼ਿਲ੍ਹਾ ਆਗੂ ਸਰਬਜੀਤ ਸਿੰਘ ਭੁਰਥਲਾ, ਰਾਜਿੰਦਰ ਸਿੰਘ ਭੋਗੀਵਾਲ ਅਤੇ ਰਾਵਿੰਦਰ ਸਿੰਘ ਕਾਸਮਪੁਰ ਨੇ ਦੱਸਿਆ ਕਿ ਪਿਛਲੇ ਛੇ ਦਿਨਾਂ ਤੋਂ ਡੀ ਸੀ ਮਾਲੇਰਕੋਟਲਾ ਵੱਲੋਂ ਕਿਸਾਨਾਂ ਨਾਲ ਨਾ ਕੋਈ ਗੱਲਬਾਤ ਕੀਤੀ ਗਈ ਹੈ ਅਤੇ ਨਾ ਹੀ ਕਿਸਾਨਾਂ ਲਈ ਪ੍ਰਸ਼ਾਸਨ ਵੱਲੋਂ ਪਖਾਨੇ ਅਤੇ ਪੀਣ ਵਾਲੇ ਪਾਣੀ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ। ਮੌਕੇ ’ਤੇ ਪਹੁੰਚੇ ਡੀ ਐੱਸ ਪੀ ਮਾਲੇਰਕੋਟਲਾ ਮਾਨਵਜੀਤ ਸਿੰਘ ਵੱਲੋਂ ਕਿਸਾਨਾਂ ਦੇ ਜ਼ਿਲ੍ਹੇ ਨਾਲ ਸਬੰਧਤ ਮਸਲਿਆ ਸਬੰਧੀ ਪੰਜ ਸਤੰਬਰ ਨੂੰ ਡੀ ਸੀ ਮਾਲੇਰਕੋਟਲਾ ਨਾਲ ਮੀਟਿੰਗ ਕਰਵਾਉਣ ਅਤੇ ਪੱਕੇ ਮੋਰਚੇ ’ਤੇ ਬੈਠੇ ਕਿਸਾਨਾਂ ਲਈ ਪਖਾਨੇ ਦੀ ਵਿਵਸਥਾ ਅਤੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦਾ ਭਰੋਸਾ ਦੇਣ ਪਿੱਛੋਂ ਆਵਾਜਾਈ ਬਹਾਲ ਕਰ ਦਿੱਤੀ ਗਈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇ ਪੰਜ ਸਤੰਬਰ ਨੂੰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਮਸਲਿਆਂ ਦਾ ਕੋਈ ਪੱਕਾ ਹੱਲ ਨਾ ਕੀਤਾ ਗਿਆ ਤਾਂ ਕੱਲ੍ਹ ਤੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਕਰਨੈਲ ਸਿੰਘ ਭੂਦਨ, ਖਜਾਨਚੀ ਰਛਪਾਲ ਸਿੰਘ ਰੜ, ਜਗਰੂਪ ਸਿੰਘ ਖੁਰਦ, ਜਗਤਾਰ ਸਿੰਘ ਸਰੌਦ, ਅਮਰਗੜ੍ਹ ਬਲਾਕ ਪ੍ਰਧਾਨ ਮਹਿੰਦਰ ਸਿੰਘ ਭੁਰਥਲਾ ਮੌਜੂਦ ਸਨ।

Advertisement
Advertisement
×