ਕਿਸਾਨਾਂ ਵੱਲੋਂ ਵਿਧਾਇਕਾ ਦੀ ਰਿਹਾਇਸ਼ ਅੱਗੇ ਧਰਨਾ

ਸੂਰਜਮੁਖੀ ਦਾ ਘਟੀਆ ਬੀਜ ਵੇਚਣ ਵਾਲੇ ਦੁਕਾਨਦਾਰਾਂ ਦੀ ਗ੍ਰਿਫਤਾਰੀ ਮੰਗੀ

ਕਿਸਾਨਾਂ ਵੱਲੋਂ ਵਿਧਾਇਕਾ ਦੀ ਰਿਹਾਇਸ਼ ਅੱਗੇ ਧਰਨਾ

ਵਿਧਾਇਕ ਨੀਨਾ ਮਿੱਤਲ ਦੀ ਰਿਹਾਇਸ਼ ਮੂਹਰੇ ਧਰਨਾ ਦਿੰਦੇ ਹੋਏ ਪੀੜਤ ਕਿਸਾਨ।

ਬਹਾਦਰ ਸਿੰਘ ਮਰਦਾਂਪੁਰ

ਰਾਜਪੁਰਾ, 19 ਮਈ

ਰਾਜਪੁਰਾ ਅਤੇ ਘਨੌਰ ਖੇਤਰ ਦੇ ਅੱਧਾ ਦਰਜਨ ਪਿੰਡਾਂ ਦੇ ਵਸਨੀਕਾਂ ਨੂੰ ਸੂਰਜਮੁਖੀ ਦਾ ਘਟੀਆ ਕਿਸਮ ਦਾ ਬੀਜ ਵੇਚਣ ਦੇ ਮਾਮਲੇ ਵਿੱਚ ਨਾਮਜ਼ਦ ਇਥੋਂ ਦੇ ਤਿੰਨ ਦੁਕਾਨਦਾਰਾਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਵਿਧਾਇਕ ਨੀਨਾ ਮਿੱਤਲ ਦੀ ਰਿਹਾਇਸ਼ ਮੂਹਰੇ ਰੋਸ ਧਰਨਾ ਦਿੱਤਾ।

ਪ੍ਰਭਾਵਿਤ ਕਿਸਾਨਾਂ ਵੱਲੋਂ ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਨਾਨਕ ਸਿੰਘ, ਹਰਜਿੰਦਰ ਸਿੰਘ, ਨੰਬਰਦਾਰ ਹਰਬੀਰ ਸਿੰਘ ਅਤੇ ਬਲਦੇਵ ਸਿੰਘ ਦੀ ਸਾਂਝੀ ਅਗਵਾਈ ਹੇਠ ਧਰਨਾਕਾਰੀਆਂ ਵੱਲੋਂ ਪੰਜਾਬ ਸਰਕਾਰ ਅਤੇ ਵਿਧਾਇਕਾ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੂਰਜਮੁਖੀ ਦੇ ਘਟੀਆ ਬੀਜ ਤੋਂ ਪ੍ਰਭਾਵਿਤ ਕਿਸਾਨਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਟਾਊਨ ਦੇ ਤਿੰਨ ਦੁਕਾਨਦਾਰਾਂ ਆਰ. ਕੇ ਟਰੇਡਰਜ਼, ਸ਼ਾਮ ਟਰੇਡਿੰਗ ਕੰਪਨੀ ਨਵੀਂ ਅਨਾਜ ਮੰਡੀ ਰਾਜਪੁਰਾ ਅਤੇ ਰਾਜਪੁਰਾ ਪੈਸਟੀਸਾਈਡ ਕ੍ਰਿਸ਼ਨਾ ਮਾਰਕੀਟ ਰਾਜਪੁਰਾ ਤੋਂ ਸੂਰਜਮੁਖੀ ਦਾ ਬੀਜ ਖਰੀਦ ਕੇ ਕਰੀਬ 125 ਏਕੜ ਫਸਲ ਬੀਜੀ ਸੀ। ਇਸ ਬੀਜ ਦੇ ਘਟੀਆ ਹੋਣ ਸਬੰਧੀ ਸ਼ਿਕਾਇਤ ਕੀਤੇ ਜਾਣ ’ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਂਚ ਉਪਰੰਤ ਸੂਰਜਮੁਖੀ ਦਾ ਬੀਜ ਘਟੀਆ ਹੋਣ ਸਬੰਧੀ ਰਿਪੋਰਟ ਕੀਤੀ ਗਈ ਸੀ ਜਿਸ ਮਗਰੋਂ ਪੁਲੀਸ ਨੇ ਉਪਰੋਕਤ ਤਿੰਨ ਦੁਕਾਨਦਾਰਾਂ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ 3 ਮਈ ਨੂੰ ਕੇਸ ਦਰਜ ਕੀਤਾ ਸੀ। ਪ੍ਰੰਤੂ ਦੋ ਹਫਤੇ ਲੰਘਣ ਦੇ ਬਾਵਜੂਦ ਪੁਲੀਸ ਵੱਲੋਂ ਉਕਤ ਦੁਕਾਨਦਾਰਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ।

ਕਿਸਾਨਾਂ ਦਾ ਕਹਿਣਾ ਸੀ ਕਿ ਉਹ ਇਹ ਮਾਮਲਾ ਲੈ ਕਿ ਆਮ ਆਦਮੀ ਪਾਰਟੀ ਦੇ ਹਲਕਾ ਘਨੌਰ ਤੋਂ ਵਿਧਾਇਕ ਗੁਰਲਾਲ ਘਨੌਰ ਅਤੇ ਵਿਧਾਇਕਾ ਨੀਨਾ ਮਿੱਤਲ ਰਾਜਪੁਰਾ ਕੋਲ ਬੇਨਤੀ ਕਰ ਚੁੱਕੇ ਹਨ। ਪ੍ਰੰਤੂ ਮੁਲਜ਼ਮ ਦੁਕਾਨਦਾਰਾਂ ਵਿੱਚ ਇੱਕ ਆਮ ਆਦਮੀ ਪਾਰਟੀ ਦਾ ਆਗੂ ਹੋਣ ਕਾਰਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ ਜਿਸ ਕਾਰਨ ਉਹ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ। ਉਨ੍ਹਾਂ ਮੰਗ ਕੀਤੀ ਕਿ ਘਟੀਆ ਬੀਜ ਦੇਣ ਦੇ ਮਾਮਲੇ ਵਿੱਚ ਨਾਮਜ਼ਦ ਤਿੰਨ ਦੁਕਾਨਦਾਰਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਮੌਕੇ ’ਤੇ ਪੁੱਜੇ ਡੀਐਸਪੀ ਬੂਟਾ ਸਿੰਘ ਵੱਲੋਂ ਕਿਸਾਨਾਂ ਨੂੰ ਮੁਲਜ਼ਮਾਂ ਖਿਲਾਫ ਕਾਰਵਾਈ ਦਾ ਵਿਸ਼ਵਾਸ ਦਿੱਤੇ ਜਾਣ ’ਤੇ ਉਨ੍ਹਾਂ ਧਰਨਾ ਚੁੱਕ ਲਿਆ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All